ਮਨਿਸਟੀਰੀਅਲ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
09:01 AM Nov 16, 2023 IST
ਪੱਤਰ ਪ੍ਰੇਰਕ
ਪਠਾਨਕੋਟ, 15 ਨਵੰਬਰ
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲਵੀਰ ਅਤੇ ਗੁਰਦੀਪ ਸਫਰੀ ਦੀ ਅਗਵਾਈ ਵਿੱਚ ਮਨਿਸਟੀਰੀਅਲ ਕਾਮਿਆਂ ਨੇ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਗੰਭੀਰ ਨਾ ਹੋਣ ’ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਗਦੀਪ ਕਾਟਲ, ਹੀਰਾ ਲਾਲ, ਵਾਸੂ ਖਜੂਰੀਆ, ਰਾਜੀਵ ਕੁਮਾਰ, ਕ੍ਰਿਸ਼ਨ ਕੁਮਾਰ, ਗੁਲਸ਼ਨ ਨਵਲ, ਮੁਨੀਸ਼, ਦੀਪਕ ਖਜੂਰੀਆ, ਬਲਵਿੰਦਰ ਕੌਰ, ਰੂਹੀ, ਬਲਜੀਤ ਕੌਰ, ਸੋਨੀਆ, ਮਨਪ੍ਰੀਤ ਕੌਰ, ਰੀਨਾ ਆਦਿ ਹਾਜ਼ਰ ਸਨ। ਸਮੂਹ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੁੰਭਕਰਨੀ ਨੀਂਦ ਨੂੰ ਜਗਾਉਣ ਲਈ ਪੰਜਾਬ ਸਿਵਲ ਸਕੱਤਰੇਤ ਤੋਂ ਲੈ ਕੇ ਸਮੂਹ ਜ਼ਿਲ੍ਹਿਆਂ ਦਾ ਮਨਿਸਟੀਰੀਅਲ ਸਟਾਫ ਕਲਮ ਛੱਡੋ ਹੜਤਾਲ ’ਤੇ ਚੱਲ ਰਿਹਾ ਹੈ। ਅੱਜ ਦਾ ਰੋਸ ਮੁਜ਼ਾਹਰਾ ਵੀ ਇਸੇ ਹੜਤਾਲ ਦੇ ਤਹਿਤ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ 20 ਨਵੰਬਰ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ।
Advertisement
Advertisement