ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੀ ਖੱਜਲ-ਖੁਆਰੀ ਖ਼ਿਲਾਫ਼ ਮੁਜ਼ਾਹਰਾ

10:01 AM Dec 03, 2024 IST
ਰੋਸ ਮੁਜ਼ਾਹਰੇ ਮਗਰੋਂ ਮੰਗ ਪੱਤਰ ਦਿੰਦੇ ਹੋਏ ਸੂਬਾ ਪ੍ਰਧਾਨ ਹਰਦੇਵ ਸੰਧੂ ਤੇ ਹੋਰ ਕਿਸਾਨ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 2 ਦਸੰਬਰ
ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੇ ਐਲਾਨ ਮੁਤਾਬਕ ਇੱਥੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ। ਪਹਿਲੀ ਅਕਤੂਬਰ ਨੂੰ ਸ਼ੁਰੂ ਹੋਏ ਝੋਨੇ ਦੇ ਸੀਜ਼ਨ ਦੇ ਇੱਕ ਦਸੰਬਰ ਬੀਤ ਜਾਣ ਮਗਰੋਂ ਵੀ ਨਾ ਮੁੱਕਣ, ਮੰਡੀਆਂ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਖੱਜਲ-ਖੁਆਰੀ ਦੇ ਨਾਲ-ਨਾਲ ਨਮੀ ਦੇ ਨਾਂ ’ਤੇ ਕਾਟ ਖ਼ਿਲਾਫ਼ ਇਹ ਮੁਜ਼ਾਹਰਾ ਕੀਤਾ ਗਿਆ। ਇਸ ਉਪਰੰਤ ਏਡੀਸੀ ਦਫ਼ਤਰ ਦੇ ਅਧਿਕਾਰੀ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਦਾ ਧਿਆਨ ਇਸ ਪਾਸੇ ਦਿਵਾਇਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ, ਕਰਮਜੀਤ ਸਿੰਘ, ਪਿਆਰਾ ਸਿੰਘ, ਕਿਰਪਾਲ ਸਿੰਘ, ਗੁਰਦੀਪ ਸਿੰਘ, ਜਗਰਾਜ ਸਿੰਘ, ਅਮਰਜੀਤ ਸਿੰਘ, ਨਵਦੀਪ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਬੂਟਾ ਸਿੰਘ, ਦਲਜੀਤ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸ਼ੈਲਰ ਮਾਲਕਾਂ ਦੇ ਰਹਿਮ ’ਤੇ ਛੱਡ ਦਿੱਤਾ ਹੈ। ਇੱਕ ਟਰੱਕ ਪਿੱਛੇ ਦਸ ਬੋਰੀਆਂ ਵੱਧ ਨਮੀ ਦੇ ਨਾਂ ’ਤੇ ਕਾਟ ਵਜੋਂ ਲਈਆਂ ਜਾ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਇਹ ਕੰਮ ਸ਼ਰ੍ਹੇਆਮ ਹੋਇਆ ਤੇ ਜਾਰੀ ਹੈ, ਪਰ ਮਾਰਕੀਟ ਕਮੇਟੀ ਦੇ ਅਧਿਕਾਰੀ ਕਿਧਰੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਸਿਰਫ ਕਾਟ ਨਹੀਂ ਕੱਟੀ ਗਈ ਸਗੋਂ ਕਈ ਮੰਡੀਆਂ ’ਚ ਝੋਨਾ ਵੀ ਘੱਟ ਭਾਅ ’ਤੇ ਖਰੀਦ ਕੇ ਕਿਸਾਨਾਂ ਨੂੰ ਲੁੱਟਿਆ ਗਿਆ। ਕਾਮਰੇਡ ਸੰਧੂ ਨੇ ਕਿਹਾ ਕਿ ਕਾਟ ਦੇ ਇਸ ਨਵੇਂ ਤਰੀਕੇ ’ਚ ਕੱਚੀ ਪਰਚੀ ਚੱਲਦੀ ਹੈ ਜਿਸਦਾ ਜੇ-ਫਾਰਮ ਨਾਲ ਵੱਡਾ ਅੰਤਰ ਸਾਹਮਣੇ ਆ ਰਿਹਾ ਹੈ। ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੋ ਝੋਨਾ ਕਿਸਾਨਾਂ ਨੇ ਵੇਚਿਆ ਅਤੇ ਜੋ ਦਿਖਾਇਆ ਗਿਆ ਉਸ ਦੇ ਅੰਕੜਿਆਂ ’ਚ ਵੱਡਾ ਅੰਤਰ ਮਿਲੇਗਾ। ਮੁਜ਼ਾਹਰਾਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਤੋਂ ਕਰਵਾਉਣ ਅਤੇ ਸਬੰਧਤ ਸ਼ੈਲਰ ਮਾਲਕਾਂ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।

Advertisement

Advertisement