ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਥਾਈਂ ਕੋਲਕਾਤਾ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ

08:51 AM Aug 17, 2024 IST
ਸੰਗਰੂਰ ’ਚ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨ ਕੋਲਕਾਤਾ ਘਟਨਾ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਅਗਸਤ
ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੋਲਕਾਤਾ ’ਚ ਮੈਡੀਕਲ ਕਾਲਜ ਦੀ ਇੱਕ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਡਿਊਟੀ ਦੌਰਾਨ ਕੀਤੇ ਸਮੂਹਿਕ ਜਬਰ-ਜਨਾਹ ਅਤੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਅੱਜ ਇੱਥੇ ਭਗਵਾਨ ਮਹਾਵੀਰ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਘਟਨਾ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਕੰਮਕਾਜੀ ਔਰਤਾਂ ਦੀ ਸਰੱਖਿਆ ਯਕੀਨੀ ਬਣਾਈ ਜਾਵੇ, ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪ੍ਰਦਰਸ਼ਨ ’ਚ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ, ਭਾਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਮਜ਼ਦੂਰ ਯੂਨੀਅਨ, ਡੀਟੀਐੱਫ਼, ਅਦਾਰਾ ਤਰਕਸ਼ ਤੇ ਪੀਐੱਸਯੂ ਆਦਿ ਜਥੇਬੰਦੀਆਂ ਸ਼ਾਮਲ ਹੋਏ।
ਸਮਾਣਾ (ਸੁਭਾਸ਼ ਚੰਦਰ): ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਇੱਥੇ ਪੀਸੀਐੱਮਐੱਸ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਸਮਾਣਾ ਦੇ ਡਾਕਟਰਾਂ ਵੱਲੋਂ ਪੂਰਨ ਤੌਰ ’ਤੇ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਹੜਤਾਲ ’ਚ ਡਾਕਟਰਾਂ ਤੋਂ ਇਲਾਵਾ ਸਿਵਲ ਹਸਪਤਾਲ ਦੀਆਂ ਸਟਾਫ ਨਰਸਾਂ, ਐੱਮਐੱਲਟੀ, ਰੇਡਿਓਗ੍ਰਾਫਰ ਅਤੇ ਦਰਜਾ ਚਾਰ ਕਰਮਚਾਰੀ ਵੀ ਸ਼ਾਮਲ ਸਨ।

Advertisement

Advertisement