ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜਾਂ ਦੇ ਨਿੱਜੀਕਰਨ ਖਿਲਾਫ਼ ਕਾਲੇ ਬਿੱਲੇ ਲਾ ਕੇ ਪ੍ਰਦਰਸ਼ਨ

07:28 AM Aug 22, 2024 IST
ਨਿੱਜੀਕਰਨ ਖਿਲਾਫ਼ ਰੋਸ ਪ੍ਰਗਟਾਉਂਦੇ ਹੋਏ ਵਿਦਿਆਰਥੀ ਤੇ ਕਾਲਜ ਸਟਾਫ਼।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 21 ਅਗਸਤ
ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਅਤੇ ਪ੍ਰੋਫ਼ੈਸਰ ਜਥੇਬੰਦੀਆਂ ਦੇ ਸੱਦੇ ’ਤੇ ਸਥਾਨਕ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਤੇ ਕਾਲਜ ਸਟਾਫ਼ ਮੈਂਬਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ। ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ, ਸੁਭਾਸ਼ ਕੁਮਾਰ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਤਹਿਤ ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰੀ ਦੇ ਨਾਂਅ ਹੇਠ ਪ੍ਰਾਈਵੇਟ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਵਿਚ ਹੁਸ਼ਿਆਰਪੁਰ ਦਾ ਸਰਕਾਰੀ ਕਾਲਜ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਖਿਲਾਫ਼ 21 ਤੋਂ 27 ਅਗਸਤ ਤੱਕ ਪੰਜਾਬ ਭਰ ਦੇ ਕਾਲਜਾਂ ’ਚ ਰੋਜ਼ਾਨਾ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 27 ਅਗਸਤ ਨੂੰ ਵੱਡੇ ਪੱਧਰ ’ਤੇ ਕਲਾਸਾਂ ਦਾ ਬਾਈਕਾਟ ਕਰਕੇ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਨੇ ਜੇ ਇਹ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਤਾਂ 31 ਅਗਸਤ ਨੂੰ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਦਮਨ ਸਿੰਘ, ਰਾਜ ਕੁਮਾਰ, ਜਗਤ ਸਿੰਘ, ਅੰਸ਼ਦੀਪ, ਜਸਪ੍ਰੀਤ ਸਿੰਘ, ਸੰਗੀਤਾ, ਰਾਜਦੀਪ ਕੌਰ, ਸ਼ਿਵਾਨੀ ਸੂਰੀ, ਸ਼ਿਵਮ ਸੂਰੀ, ਸ਼ਰਨਜੀਤ ਕੌਰ, ਅਰਮਾਨ ਸਿੰਘ ਆਦਿ ਹਾਜ਼ਰ ਸਨ।

Advertisement

Advertisement