ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਡਾਕਟਰ ਹੱਤਿਆ ਮਾਮਲੇ ਦੇ ਰੋਸ ਵਜੋਂ ਪ੍ਰਦਰਸ਼ਨ

10:07 AM Aug 14, 2024 IST
ਭਵਾਨੀਗੜ੍ਹ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਡਾਕਟਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਅਗਸਤ
ਕੋਲਕਾਤਾ ਵਿੱਚ ਇੱਕ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਹੱਤਿਆ ਮਾਮਲੇ ਦੇ ਰੋਸ ਵਜੋਂ ਪੀਸੀਐੱਮਐੱਸਏ ਸੰਗਰੂਰ ਦੇ ਸੱਦੇ ’ਤੇ ਮੈਡੀਕਲ, ਪੈਰਾ ਮੈਡੀਕਲ ਅਤੇ ਸਮੂਹ ਸਟਾਫ ਵੱਲੋਂ ਦੋ ਘੰਟੇ ਓਪੀਡੀ ਸੇਵਾਵਾਂ ਠੱਪ ਕਰਕੇ ਅੱਜ ਇੱਥੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਦੇ ਮੁੱਖ ਗੇਟ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੀਸੀਐੱਮਐੱਸਏ ਸੰਗਰੂਰ ਦੇ ਮੀਤ ਪ੍ਰਧਾਨ ਡਾ. ਵਿਕਰਮਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਟਾਫ ਵੱਲੋਂ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਪਰ ਅਜਿਹੀਆਂ ਘਟਨਾਵਾਂ ਕਾਰਨ ਉਨ੍ਹਾਂ ਦੇ ਮਨ ’ਚ ਅਸੁਰੱਖਿਆ ਦਾ ਡਰ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਤੱਤਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਐੱਲਐੱਚਵੀ ਅਤੇ ਏਐੱਨਐੱਮ ਯੂਨੀਅਨ ਦੀ ਸੂਬਾ ਪ੍ਰਧਾਨ ਸੁਸ਼ਮਾ ਅਰੋੜਾ, ਬਲਵਿੰਦਰ ਕੌਰ ਤੂਰ ਅਤੇ ਏਐੱਨਐੱਮ ਬਲਾਕ ਪ੍ਰਧਾਨ ਭਵਾਨੀਗੜ੍ਹ ਨੇ ਆਪਣੇ ਸਾਥੀਆਂ ਸਮੇਤ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
ਧੂਰੀ (ਹਰਦੀਪ ਸਿੰਘ ਸੋਢੀ): ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਕੰਮ ਕਰਦੇ ਮੈਡੀਕਲ ਸਟਾਫ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਮੈਡੀਕਲ ਅਫ਼ਸਰ ਡਾਕਟਰ ਅਖ਼ਤਰ ਦੀ ਅਗਵਾਈ ਹੇਠ ਡਾਕਟਰਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰ ਨਰੈਣ, ਡਾਕਟਰ ਕਨਵਰ ਪ੍ਰੀਤ ਸਰਾਂ, ਡਾਕਟਰ ਸਿਮਰਨ ਬਾਵਾ, ਪ੍ਰਦੀਪ ਸ਼ਰਮਾ, ਵਿਕਾਸ ਕੁਮਾਰ ਹੋਰ ਸਟਾਫ ਦੇ ਮੈਂਬਰ ਹਾਜ਼ਰ ਸਨ।

Advertisement

Advertisement
Advertisement