ਬਿਜਲੀ ਸੋਧ ਬਿੱਲ ਵਿਰੁੱਧ ਜੰਤਰ-ਮੰਤਰ ’ਤੇ ਪ੍ਰਦਰਸ਼ਨ
07:50 AM Feb 07, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਫਰਵਰੀ
ਬਿਜਲੀ ਸੋਧ ਬਿੱਲ-2023 ਵਿਰੁੱਧ ਅੱਜ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦਾ ਸੰਚਾਲਨ ਬਿਜਲੀ ਖਪਤਕਾਰ ਸੰਗਠਨ ਦਿੱਲੀ ਦੇ ਸਕੱਤਰ ਭਾਸਕਰਾਨੰਦ ਨੇ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਸੰਗਠਨ ਦੇ ਪ੍ਰਧਾਨ ਸਤਿਆਵਾਨ ਨੇ ਕਿਹਾ ਕਿ ਇਹ ਬਿਜਲੀ ਸੋਧ ਬਿੱਲ-2023 ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਦਾ ਜ਼ੋਰਦਾਰ ਵਿਰੋਧ ਕਰਨਾ ਚਾਹੀਦਾ ਹੈ। ਇਸ ਮੌਕੇ ਆਲ ਇੰਡੀਆ ਬਿਜਲੀ ਖਪਤਕਾਰ ਐਸੋਸੀਏਸ਼ਨ ਦੇ ਰਮੇਸ਼ ਸ਼ਰਮਾ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਸਾਰੇ ਜਨਤਕ ਖੇਤਰਾਂ ਦਾ ਨਿੱਜੀਕਰਨ ਕਰ ਰਹੀ ਹੈ। ਬਿਜਲੀ ਦੇ ਨਿੱਜੀਕਰਨ ਦਾ ਪਹਿਲਾ ਕਦਮ ਪ੍ਰੀਪੇਡ ਸਮਾਰਟ ਮੀਟਰ ਹਨ, ਜਿਸ ਕਾਰਨ ਖਪਤਕਾਰਾਂ ਨੂੰ ਬਿਜਲੀ ਲਈ ਅਗਾਊਂ ਰਕਮ ਜਮ੍ਹਾ ਕਰਵਾਉਣੀ ਪਵੇਗੀ।
Advertisement
Advertisement
Advertisement