ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੀਟ ਪ੍ਰੀਖਿਆ ਦੀ ਜਾਂਚ ਨੂੰ ਲੈ ਕੇ ਜੰਤਰ ਮੰਤਰ ’ਤੇ ਮੁਜ਼ਾਹਰਾ

07:04 AM Jul 09, 2024 IST
ਜੰਤਰ ਮੰਤਰੀ ’ਤੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਇੰਡੀਆ ਯੂਥ ਫਰੰਟ ਦੇ ਕਾਰਕੁਨ।

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੁਲਾਈ
ਇੰਡੀਆ ਯੂਥ ਫਰੰਟ ਨੇ ਅੱਜ ਜੰਤਰ-ਮੰਤਰ ਵਿਖੇ ਰੀਨੀਟ ਅਤੇ ਪੇਪਰ ਲੀਕ ਦੀ ਜਾਂਚ ਕਰਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੁਜ਼ਾਹਰੇ ਵਿੱਚ ਭਾਰਤ ਯੁਵਾ ਮੋਰਚਾ ਦੇ ਕਈ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਨਰਿੰਦਰ ਮੋਦੀ ਸਰਕਾਰ ਤੋਂ ਰੀਨੀਟ ਦੀ ਮੰਗ ਕੀਤੀ।
ਇਸ ਮੌਕੇ ਇੰਡੀਆ ਯੂਥ ਫਰੰਟ ਦੇ ਰਾਸ਼ਟਰੀ ਪ੍ਰਧਾਨ ਨਿਵਾਸ ਬੀਵੀ, ਸਮਾਜਵਾਦੀ ਨੌਜਵਾਨ ਸਭਾ ਦੇ ਪ੍ਰਧਾਨ ਫਹਾਦ ਆਲਮ , ਸੀਵਾਈਐੱਸ ਦੇ ਰਾਸ਼ਟਰੀ ਇੰਚਾਰਜ ਅਨੁਰਾਗ, ਯੁਵਾ ਸ਼ਿਵ ਸੈਨਾ ਦੇ ਪ੍ਰਧਾਨ ਵਰੁਣ, ਰਾਸ਼ਟਰੀ ਜਨਤਾ ਦਲ ਦੇ ਯੁਵਾ ਦੇ ਪ੍ਰਧਾਨ ਐਨ ਅਹਿਮਦ, ਐੱਮਵਾਈਐੱਲ ਦੇ ਪ੍ਰਧਾਨ ਆਸਿਫ ਅੰਸਾਰੀ, ਜਨ ਅਧਿਕਾਰ ਪਾਰਟੀ ਦੇ ਯੂਥ ਪ੍ਰਧਾਨ ਮਨੀਸ਼ ਯਾਦਵ, ਸੀਪੀਆਈ ਐੱਮ ਯੂਥ ਪ੍ਰਧਾਨ ਹਿਮਾਂਗ ਰਾਜ, ਆਲ ਇੰਡੀਆ ਫੈਡਰੇਸ਼ਨ ਯੂਥ ਪ੍ਰਧਾਨ ਸ਼ਸ਼ੀ ਕੁਮਾਰ, ਡੀਵਾਈਐੱਫ ਯੂਥ ਪ੍ਰਧਾਨ ਅਨਿਰਬਾਨ ਭੱਟਾਚਾਰੀਆ, ਸ਼ਿਵ ਸੈਨਾ ਯੂਬੀਟੀ ਦੇ ਸ਼ੀਤਲ, ਆਈਯੂਐੱਮਐੱਲ ਦੇ ਤਰਨਪਾਲ ਨੇ ਭਾਸ਼ਣ ਦੌਰਾਨ ਮੋਦੀ ਸਰਕਾਰ ਦੀ ਆਲੋਚਨਾ ਕੀਤੀ।
ਧਰਨੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਬੁਲਾਰੇ ਅਲੋਕ ਸ਼ਰਮਾ, ਏਆਈਸੀਸੀ ਦੇ ਸਕੱਤਰ ਅਭਿਸ਼ੇਕ ਦੱਤ ਵੀ ਮੌਜੂਦ ਸਨ। ਇੰਡੀਆ ਯੂਥ ਫਰੰਟ ਦੇ ਸਮੂਹ ਮੈਂਬਰਾਂ ਨੇ ਇੱਕ ਸੁਰ ਵਿੱਚ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਨੂੰ ਜਲਦੀ ਤੋਂ ਜਲਦੀ ਅਸਤੀਫਾ ਦੇਣਾ ਚਾਹੀਦਾ ਹੈ, ਐੱਨਟੀਏ ਨੂੰ ਖਾਰਜ ਕੀਤਾ ਜਾਵੇ, ਅਤੇ ਜਿੰਨੀ ਜਲਦੀ ਹੋ ਸਕੇ ਨੀਟ ਦੀ ਪ੍ਰੀਖਿਆ ਮੁੜ ਕਰਵਾਈ ਜਾਵੇ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੀਟ ਯੂਜੀ ਪ੍ਰੀਖਿਆ ਵਿੱਚ ਧਾਂਦਲੀ ਅਤੇ ਪੇਪਰ ਲੀਕ ਹੋਣ ਦੇ ਮੁੱਦੇ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ ਮਨ ਕੀ ਬਾਤ ਲਈ ਸਮਾਂ ਹੈ ਪਰ ਦੇਸ਼ ਦੇ ਨੌਜਵਾਨਾਂ ਲਈ ਉਨ੍ਹਾਂ ਕੋਲ ਇਸ ਮੁੱਦੇ ’ਤੇ ਸਦਨ ਵਿੱਚ ਖੁੱਲ੍ਹ ਕੇ ਚਰਚਾ ਕਰਨ ਦਾ ਸਮਾਂ ਵੀ ਨਹੀਂ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਾਰ-ਵਾਰ ਸਰਕਾਰ ਤੋਂ ਇਸ ਮੁੱਦੇ ’ਤੇ ਚਰਚਾ ਦੀ ਮੰਗ ਕਰ ਚੁੱਕੇ ਹਨ ਪਰ ਮੋਦੀ ਸਰਕਾਰ ਇਸ ਮੁੱਦੇ ’ਤੇ ਚੁੱਪ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਸਿੱਖਿਆ ਮੰਤਰੀ ਦਾ ਅਸਤੀਫਾ ਲੈਣਾ ਚਾਹੀਦਾ ਹੈ ਅਤੇ ਨੀਟ ਯੂਜੀ ਪ੍ਰੀਖਿਆ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਜਲਦੀ ਤੋਂ ਜਲਦੀ ਨੀਟ ਦੀ ਪ੍ਰੀਖਿਆ ਮੁੜ ਕਰਵਾਉਣੀ ਚਾਹੀਦੀ ਹੈ। ਇਸ ਧਰਨੇ ਦੌਰਾਨ ਯੂਥ ਕਾਂਗਰਸ ਦੇ ਕਈ ਕੌਮੀ ਅਹੁਦੇਦਾਰ, ਕਈ ਸੂਬਾ ਪ੍ਰਧਾਨ ਤੇ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਇੰਡੀਆ ਯੂਥ ਫਰੰਟ ਦੇ ਕਈ ਵਰਕਰ ਹਾਜ਼ਰ ਸਨ।

Advertisement

Advertisement