ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵੱਲੋਂ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ

08:52 AM Jun 30, 2024 IST
ਨਵੀਂ ਦਿੱਲੀ ਵਿੱਚ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵਰਕਰਾਂ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ਆਤਿਸ਼ੀ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੂਨ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਈਡੀ ਅਤੇ ਸੀਬੀਆਈ ਵੱਲੋਂ ਗ੍ਰਿਫਤਾਰੀ ਦੇ ਖ਼ਿਲਾਫ਼ ‘ਆਪ’ ਵਰਕਰਾਂ ਵੱਲੋਂ ਭਾਜਪਾ ਦੇ ਕੌਮੀ ਮੁੱਖ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਕੀਤਾ ਗਿਆ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਸਣੇ ਦੱਖਣੀ ਭਾਰਤ ਵਿੱਚ ਕਈ ਥਾਵਾਂ ’ਤੇ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ ਅਤੇ ਲੋਕਾਂ ਨੇ ਹੁੰਗਾਰਾ ਭਰਿਆ।
ਆਮ ਆਦਮੀ ਪਾਰਟੀ ਦੇ ਕੌਮੀ ਮੁੱਖ ਦਫ਼ਤਰ ਦੇ ਬਾਹਰ ਮੰਚ ਤੋਂ ਕੇਂਦਰ ਸਰਕਾਰ ’ਤੇ ਸੇਧਦਿਆਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਦਬਾਅ ਨਹੀਂ ਸਕਦੇ। ‘ਆਪ’ ਦੇ ਆਗੂਆਂ ਨੇ ਦੋਸ਼ ਲਾਇਆ ਨੇ ਹੇਠਲੀ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਪਰ ਜ਼ਮਾਨਤ ਮਿਲਣ ਤੋਂ ਬਾਅਦ ਈਡੀ ਘਬਰਾ ਗਈ ਅਤੇ ਹਾਈ ਕੋਰਟ ਜਾ ਕੇ ਜ਼ਮਾਨਤ ਦੇ ਹੁਕਮਾਂ ’ਤੇ ਸਟੇਅ ਲੈ ਲਿਆ। ਜਦੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਸੀ ਤਾਂ ਇੱਕ ਦਿਨ ਪਹਿਲਾਂ ਸੀਬੀਆਈ ਨੇ ਆਪਣੇ ‘ਆਕਾ’ ਦੇ ਕਹਿਣ ’ਤੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰਿਆਂ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਵੇ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਜੇ ਕੇਜਰੀਵਾਲ ਬਾਹਰ ਆਏ ਤਾਂ ਉਹ ਜਨਤਾ ਦੇ ਸਾਰੇ ਕੰਮ ਕਰਵਾ ਦੇਣਗੇ। ਬੁਲਾਰਿਆਂ ਵਿੱਚ ਡਾ. ਸੰਦੀਪ ਪਾਠਕ, ਵਿਧਾਇਕ ਜਰਨੈਲ ਸਿੰਘ, ਵਾਤਾਵਰਣ ਮੰਤਰੀ ਗੋਪਾਲ ਰਾਏ, ਜਲ ਮੰਤਰੀ ਆਤਿਸ਼ੀ, ਲੋਕ ਭਲਾਈ ਮੰਤਰੀ ਇਮਰਾਨ ਹੁਸੈਨ ਅਤੇ ਹੋਰ ਆਗੂਆਂ ਨੇ ਭਾਜਪਾ ਨੂੰ ਲੰਮੇ ਹੱਥੀ ਲਿਆ।
‘ਆਪ’ ਵਰਕਰਾਂ ਨੇ ‘ਈਡੀ-ਸੀਬੀਆਈ ਦੀ ਦੁਰਵਰਤੋਂ ਬੰਦ ਕਰੋ’, ‘ਕੇਜਰੀਵਾਲ ਨੂੰ ਰਿਹਾਅ ਕਰੋ’, ‘ਤਾਨਾਸ਼ਾਹੀ ਨਹੀਂ ਚਲੇਗੀ’ ਦੇ ਨਾਅਰੇ ਲਾਏ। ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਤੇਲੰਗਾਨਾ, ਗੁਜਰਾਤ ਸਣੇ ਦੇਸ਼ ਦੇ 21 ਰਾਜਾਂ ਵਿੱਚ ‘ਆਪ’ ਵਰਕਰਾਂ ਨੇ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਦਿੱਲੀ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਭਾਜਪਾ ਦੇ ਮੁੱਖ ਦਫ਼ਤਰ ਵੱਲ ਜਾਂਦਿਆਂ ਬੈਰੀਕੇਡ ਲਗਾ ਕੇ ਰੋਕ ਲਿਆ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਬੈਠ ਕੇ ਹੀ ਧਰਨਾ ਦਿੱਤਾ। ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਖ਼ਿਲਾਫ਼ ਕੀਤੇ ਗਏ ਪ੍ਰਦਰਸ਼ਨ ਵਿੱਚ ‘ਆਪ’ ਦੇ ਮੰਤਰੀਆਂ, ਵਿਧਾਇਕਾਂ, ਕੌਂਸਲਰਾਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ। ਬਿਮਾਰ ਹੋਣ ਦੇ ਬਾਵਜੂਦ ਕੈਬਨਿਟ ਮੰਤਰੀ ਆਤਿਸ਼ੀ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਵਰਕਰਾਂ ਦਾ ਮਨੋਬਲ ਵਧਾਇਆ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਦੇਸ਼ ਵਿਚ ਸਭ ਤੋਂ ਵਧੀਆ ਕੰਮ ਕਰਨ ਵਾਲੇ ਮੁੱਖ ਮੰਤਰੀ ਕੇਜਰੀਵਾਲ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਝੂਠੇ ਕੇਸ ਵਿਚ ਜੇਲ੍ਹ ਵਿਚ ਡੱਕ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਕੇਜਰੀਵਾਲ ਖ਼ਿਲਾਫ਼ ਕੋਈ ਸਬੂਤ ਨਹੀਂ, ਫਿਰ ਉਨ੍ਹਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ। ਦਿੱਲੀ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਫਾਇਆ ਕਰ ਕੇ ਜਵਾਬ ਦੇਣਗੇ।

Advertisement

ਮੋਦੀ ਸਰਕਾਰ ਤਾਨਾਸ਼ਾਹੀ ਜਾਰੀ ਰੱਖਣਾ ਚਾਹੁੰਦੀ ਹੈ: ਗੋਪਾਲ ਰਾਏ
ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ ਪਰ ਇੱਕ ਦਿਨ ਉਹ ਬਾਹਰ ਆ ਕੇ ਜਨਤਾ ਲਈ ਕੰਮ ਕਰਨਗੇ। ਦੇਸ਼ ਦੇ ਲੋਕਾਂ ਨੂੰ ਭਰੋਸਾ ਸੀ ਕਿ ਚੋਣਾਂ ਤੋਂ ਬਾਅਦ ਮੋਦੀ ਸਰਕਾਰ ਦੀ ਸੋਚ ਬਦਲ ਜਾਵੇਗੀ ਪਰ ਉਹ ਆਪਣੀ ਤਾਨਾਸ਼ਾਹੀ ਜਾਰੀ ਰੱਖਣਾ ਚਾਹੁੰਦੇ ਹਨ। ਇਮਰਾਨ ਹੁਸੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ’ਚ ਹਿੰਮਤ ਹੈ ਤਾਂ ਕੇਜਰੀਵਾਲ ਦੀਆਂ ਕਾਰਵਾਈਆਂ ਦਾ ਟਾਕਰਾ ਕਰਨ ਨਾ ਕਿ ਈਡੀ-ਸੀਬੀਆਈ ਦਾ ਸਹਾਰਾ ਲੈਣ।

Advertisement
Advertisement
Advertisement