ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਦਰਸ਼ਨ

08:37 AM Jul 11, 2023 IST
ਰੋਸ ਧਰਨਾ ਦਿੰਦੀਆਂ ਹੋਈਆਂ ਆਂਗਣਵਾੜੀ ਬੀਬੀਆਂਂ। -ਫੋਟੋ: ਲਾਲੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜੁਲਾਈ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਲ ਇੰਡੀਆ ਫੈਡਰੇਸ਼ਨ ਦੇ ਸੱਦੇ ’ਤੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਤ੍ਰਿਸ਼ਨਜੀਤ ਕੌਰ ਦੀ ਅਗਵਾਈ ਵਿਚ ਸਿਰਾਂ ਤੇ ਕਾਲੇ ਦੁੱਪਟੇ ਅਤੇ ਹੱਥਾਂ ਵਿਚ ਕਾਲੇ ਗੁਬਾਰੇ ਲੈ ਪ੍ਰਦਰਸ਼ਨ ਕਰਦੀਆਂ ਬੀਬੀਆਂ ਨੇ ਅੱਜ ਦੇ ਦਨਿ ਨੂੰ ਕਾਲਾ ਦਨਿ ਐਲਾਨਿਆ।
ਉਨ੍ਹਾਂ ਕੇਂਦਰ ਸਰਕਾਰ ਤੱਕ ਪਹੁੰਚਦਾ ਕਰਨ ਲਈ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨ ਨੂੰ ਤ੍ਰਿਸ਼ਨਜੀਤ ਕੌਰ, ਮਨਦੀਪ ਕੁਮਾਰੀ, ਜਸਵਿੰਦਰ ਨੀਲੋਵਾਲ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਈਸੀਡੀਐਸ ਸਕੀਮ 1975 ਤੋਂ ਚੱਲ ਰਹੀ ਹੈ ਅਤੇ ਇਸ ਦਾ ਮੁੱਖ ਮਨੋਰਥ ਜ਼ੀਰੋ ਤੋਂ ਲੈ ਕੇ ਛੇ ਸਾਲ ਤੱਕ ਦੇ ਬੱਚਿਆਂ ਦੇ ਬੌਧਿਕ ਅਤੇ ਸਰੀਰਕ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਕੁਪੋਸ਼ਣ ਤੋਂ ਛੁਟਕਾਰਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਅਤਿ ਮਹੱਤਵਪੂਰਨ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਆਈਸੀਡੀਐਸ ਸਕੀਮ ਨੂੰ 47 ਸਾਲ ਬੀਤ ਜਾਣ ਦੇ ਬਾਅਦ ਵੀ ਵਿਭਾਗ ਵਿਚ ਤਬਦੀਲ ਨਹੀਂ ਕੀਤਾ ਗਿਆ ਅਤੇ ਨਾ ਹੀ ਬਜਟ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਪੱਸ਼ਟ ਤੌਰ ’ਤੇ ਨਿਰਦੇਸ਼ ਦਿੱਤੇ ਹਨ ਕਿ ਉਹ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਿਹਤਰ ਸੇਵਾ ਸ਼ਰਤਾਂ ਪ੍ਰਦਾਨ ਕਰਨ ਦੇ ਤਰੀਕੇ ਅਤੇ ਸਾਧਨ ਲੱਭਣ।
ਇੰਡੀਅਨ ਲੇਬਰ ਕਾਨਫਰੰਸ ਨੇ ਵੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਬਿਹਤਰੀ ਦੀਆ ਸਿਫਾਰਸ਼ਾਂ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਵੱਡਾ ਸੰਘਰਸ਼ ਵਿਢਿਆ ਜਾਵੇਗਾ।

Advertisement

Advertisement
Tags :
ਆਂਗਣਵਾੜੀਆਂਗਣਵਾੜੀ ਮੁਲਾਜ਼ਮ ਯੂਨੀਅਨਪ੍ਰਦਰਸ਼ਨਮੁਲਾਜ਼ਮਯੂਨੀਅਨਵੱਲੋਂ
Advertisement