ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਬਨਿਟ ਮੰਤਰੀ ਦੇ ਘਰ ਅੱਗੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੁਜ਼ਾਹਰਾ

08:22 AM Jul 22, 2024 IST
ਡਾ. ਬਲਜੀਤ ਕੌਰ ਦੇ ਘਰ ਅੱਗੇ ਧਰਨਾ ਦਿੰਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ।

ਜਸਵੰਤ ਜੱਸ
ਫਰੀਦਕੋਟ, 21 ਜੁਲਾਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਫਰੀਦਕੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਵਿੱਚੋਂ 2017 ਤੋਂ ਖੋਹੇ ਗਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ, ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਸੈਂਟਰਾਂ ਵਿੱਚ ਆ ਰਹੇ ਰਾਸ਼ਨ ਦਾ ਠੇਕਾ ਪ੍ਰਾਈਵੇਟ ਕੰਪਨੀਆਂ ਤੋਂ ਰੱਦ ਕਰ ਕੇ ਸਰਕਾਰੀ ਅਦਾਰਿਆਂ ਰਾਹੀਂ ਸਪਲਾਈ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣ, ਸਮਾਜ ਭਲਾਈ ਬੋਰਡ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਦਾ ਪਿਛਲੇ 10 ਮਹੀਨਿਆਂ ਦਾ ਰੁਕਿਆ ਹੋਇਆ ਮਾਣ ਭੱਤਾ ਤੁਰੰਤ ਦਿੱਤਾ ਜਾਵੇ। ਇਸ ਤੋਂ ਇਲਾਵਾ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖ਼ਤਮ ਕੀਤੀਆਂ ਗਈਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਹ ਸਾਰੀਆਂ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ। ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨੇਆਣਾ, ਰੇਸ਼ਮਾ ਰਾਣੀ ਫਾਜ਼ਿਲਕਾ, ਸ਼ੀਲਾ ਦੇਵੀ ਤੱਲੇਵਾਲਾ ਫਿਰੋਜ਼ਪੁਰ, ਕੁਲਜੀਤ ਕੌਰ ਗੁਰੂ ਹਰਸਹਾਏ, ਸ਼ਿੰਦਰਪਾਲ ਕੌਰ ਜਲਾਲਾਬਾਦ ਤੇ ਹੋਰ ਹਾਜ਼ਰ ਸਨ।

Advertisement

Advertisement
Advertisement