For the best experience, open
https://m.punjabitribuneonline.com
on your mobile browser.
Advertisement

ਸਹਾਇਕ ਪ੍ਰੋਫੈਸਰਾਂ ਵੱਲੋਂ ਫੁਹਾਰਾ ਤੇ ਖੰਡਾ ਚੌਕ ’ਚ ਪ੍ਰਦਰਸ਼ਨ

08:35 AM Aug 25, 2024 IST
ਸਹਾਇਕ ਪ੍ਰੋਫੈਸਰਾਂ ਵੱਲੋਂ ਫੁਹਾਰਾ ਤੇ ਖੰਡਾ ਚੌਕ ’ਚ ਪ੍ਰਦਰਸ਼ਨ
ਪਟਿਆਲਾ ਦੇ ਫੁਹਾਰਾ ਚੌਕ ’ਤੇ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 24 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈੱਸਟ ਫੈਕਲਟੀ) ਦਾ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਅਤੇ ਉੱਕਾ-ਪੁੱਕਾ 12 ਮਹੀਨੇ ਯੂਜੀਸੀ ਦੇ ਨਿਯਮ ਅਨੁਸਾਰ ਤਨਖ਼ਾਹ ਸਬੰਧੀ ਪੱਕਾ ਧਰਨਾ ਅੱਜ 35 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਸਹਾਇਕ ਪ੍ਰੋਫੈਸਰ ਵੱਲੋਂ ਪਟਿਆਲਾ ਦੇ ਫੁਹਾਰਾ ਚੌਕ ਅਤੇ ਖੰਡੇ ਚੌਕ ’ਤੇ ਹੱਥਾਂ ਵਿਚ ਪੋਸਟਰ ਫੜ ਕੇ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਕਾਰਜਕਾਰੀ ਵਾਇਸ ਚਾਂਸਲਰ ਕੇਕੇ ਯਾਦਵ ਦੀ ਜ਼ਿੱਦ ਕਰਨ ਪੰਜਾਬ ਦਾ ਸਿੱਖਿਆ ਢਾਂਚਾ ਫ਼ੇਲ੍ਹ ਹੋ ਚੁੱਕਾ ਹੈ। ਇਸ ਕੜੀ ਤਹਿਤ ਹੀ ਕਾਰਜਕਾਰੀ ਵੀਸੀ ਨੇ ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿਚ ਲੰਬੇ ਸਮੇਂ ਤੋਂ ਕੰਮ ਕਰਦਿਆਂ ਯੋਗ ਸਹਾਇਕ ਪ੍ਰੋਫੈਸਰ ਦੀ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਇਨ੍ਹਾਂ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ, ਜਿਸ ਕਰਕੇ ਇਹ ਵਿੱਦਿਅਕ ਸੰਸਥਾਵਾਂ ਲਗਭਗ ਬੰਦ ਹੋ ਚੁੱਕੀਆਂ ਹਨ। ਇਸ ਸਭ ਲਈ ਜ਼ਿੰਮੇਵਾਰ ਕਾਰਜਕਾਰੀ ਵਾਇਸ ਚਾਂਸਲਰ ਸਾਹਿਬ ਅਤੇ ਪੰਜਾਬ ਸਰਕਾਰ ਹੈ। ਆਗੂਆਂ ਨੇ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਦੀ ਪੂਰਤੀ ਨਹੀਂ ਹੁੰਦੀ, ਉਦੋਂ ਤੱਕ ਸਾਡਾ ਧਾਰਨਾ ਜਾਰੀ ਰਹੇਗਾ। ਇਸ ਮੌਕੇ ਡਾ ਕੁਲਦੀਪ ਸਿੰਘ, ਡਾ ਗੁਰਸੇਵਕ, ਡਾ ਰਾਜਵਿੰਦਰ, ਬੇਅੰਤ ਸਿੰਘ, ਆਤਮਾ ਰਾਮ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਮੈਡਮ ਰਾਣੀ, ਜਗਸੀਰ ਸਿੰਘ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।

Advertisement
Advertisement
Author Image

Advertisement