ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਮੁਫ਼ਤ ਅੰਨ ਯੋਜਨਾ ਦੇ ਲਾਭਪਾਤਰੀਆਂ ਵੱਲੋਂ ਪ੍ਰਦਰਸ਼ਨ

07:02 AM May 02, 2024 IST
ਨਿਯਮਾਂ ਮੁਤਾਬਕ ਕਣਕ ਨਾ ਮਿਲਣ ਕਾਰਨ ਪ੍ਰਦਰਸ਼ਨ ਕਰਦੇ ਹੋਏ ਖ਼ਪਤਕਾਰ।

ਪੱਤਰ ਪ੍ਰੇਰਕ
ਜੈਂਤੀਪੁਰ, 1 ਮਈ
ਕਸਬਾ ਵੇਰਕਾ ’ਚ ਸਮਾਜ ਸੇਵੀ ਕੁਲਵੰਤ ਸਿੰਘ ਤੇ ਕੁਝ ਖ਼ਪਤਕਾਰਾਂ ਵੱਲੋਂ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਾਪਤ ਵੇਰਵਿਆਂ ਮੁਤਾਬਿਕ ਡਿੱਪੂ ਹੋਲਡਰਾਂ ਤੇ ਫੂਡ ਸਪਲਾਈ ਵਿਭਾਗ ਦੀ ਕਥਿਤ ਮਿਲੀਭੁਗਤ ਕਾਰਨ ਪ੍ਰਧਾਨ ਮੰਤਰੀ ਮੁਫ਼ਤ ਅੰਨ ਯੋਜਨਾ ਤਹਿਤ ਖ਼ਪਤਕਾਰਾਂ ਨੂੰ ਮਿਲਦੀ ਕਣਕ ਵੰਡ ਪ੍ਰਣਾਲੀ ਵਿੱਚ ਕਥਿਤ ਘਪਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਕੁਲਵੰਤ ਸਿੰਘ ਤੇ ਖ਼ਪਤਕਾਰਾਂ ਨੇ ਦੱਸਿਆ ਕਿ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਕਿ ਕੁੱਝ ਰਾਸ਼ਨ ਕਾਰਡਾਂ ਵਿੱਚ ਪਰਿਵਾਰ ਦੇ ਮੈਂਬਰਾਂ ਦੀ ਸਹੀ ਗਿਣਤੀ ਤੋਂ ਇਲਾਵਾ 3 ਤੋਂ 5 ਮੈਂਬਰ ਫਰਜ਼ੀ ਸ਼ਾਮਲ ਕੀਤੇ ਗਏ ਹਨ। ਇਸ ਕਾਰਨ ਅਸਲ ਲਾਭਪਾਤਰੀਆਂ ਨੂੰ ਕਣਕ ਪੂਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰ ਦੇ ਚਾਰ ਮੈਂਬਰ ਹਨ, ਉਨ੍ਹਾਂ ਦੇ ਤਿੰਨ ਮੈਂਬਰਾਂ ਨੂੰ ਅਤੇ ਜਿਸ ਦੇ ਛੇ ਮੈਂਬਰ ਹਨ, ਉਨ੍ਹਾਂ ਦੇ ਚਾਰ ਮੈਂਬਰਾਂ ਦੇ ਕੋਟੇ ਦੀ ਕਣਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਸ਼ੀਨ ਵਿੱਚੋਂ ਨਿਕਲਣ ਵਾਲੀ ਪਰਚੀ ਵੀ ਲਾਭਪਾਤਰੀ ਨੂੰ ਨਹੀਂ ਦਿੱਤੀ ਜਾਂਦੀ। ਕਣਕ ਘੱਟ ਮਿਲਣ ਦਾ ਕਾਰਨ ਪੁੱਛਣ ’ਤੇ ਡਿੱਪੂ ਹੋਲਡਰਾਂ ਵਿਭਾਗ ਵੱਲੋਂ ਹੀ ਘੱਟ ਕਣਕ ਜਾਰੀ ਕਰਨ ਦੀ ਗੱਲ ਆਖਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਫੂਡ ਸਪਲਾਈ ਵਿਭਾਗ ਤੋਂ ਜਾਂਚ ਦੀ ਮੰਗ ਕੀਤੀ ਹੈ।

Advertisement

ਜਾਂਚ ਮਗਰੋਂ ਕਾਰਵਾਈ ਹੋਵੇਗੀ: ਅਧਿਕਾਰੀ

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਧਿਕਾਰੀ ਸਰਤਾਜ਼ ਸਿੰਘ ਚੀਮਾ ਨੇ ਕਿਹਾ ਕਿ ਕਣਕ ਦੀ ਗੁਣਵੱਤਾ ਤੇ ਮਾਤਰਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜਾਂਚ ਉਪਰੰਤ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement