For the best experience, open
https://m.punjabitribuneonline.com
on your mobile browser.
Advertisement

ਭਾਜਪਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ

10:12 AM Sep 02, 2024 IST
ਭਾਜਪਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ
ਚਿੱਤਰਾ ਕਲੋਨੀ ਵਿੱਚ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਕਾਰਕੁਨ।
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਸਤੰਬਰ
ਪੂਰਬੀ ਦਿੱਲੀ ਦੇ ਚਿੱਤਰਾ ਵਿਹਾਰ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਬਿਜਲੀ ਦੇ ਵਧੇ ਬਿੱਲਾਂ ਅਤੇ ਦੂਸ਼ਿਤ ਪਾਣੀ ਨੂੰ ਲੈ ਕੇ ਭਾਜਪਾ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਵੱਲੋਂ ਦੋਸ਼ ਲਾਇਆ ਗਿਆ ਕਿ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵੱਧ ਬਿਜਲੀ, ਪਾਣੀ ਦੇ ਬਿੱਲਾਂ ਅਤੇ ਸਾਫ਼ ਪਾਣੀ ਦੀ ਅਣਹੋਂਦ ਹੈ। ਸਚਦੇਵਾ ਨੇ ਕਿਹਾ ਕਿ ਇਨ੍ਹਾਂ ਝੁੱਗੀ-ਝੌਪੜੀ ਵਾਲਿਆਂ ਦੀ ਕੀ ਗਲਤੀ ਹੈ ਕਿ ਉਨ੍ਹਾਂ ਨੂੰ ਇਹ ਦੂਸ਼ਿਤ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਦਿੱਲੀ ਵਾਸੀਆਂ ਨਾਲ ਝੂਠੇ ਵਾਅਦੇ ਕਰਦੇ ਹਨ ਅਤੇ ਇੱਕ ਵੀ ਵਾਅਦਾ ਪੂਰਾ ਨਹੀਂ ਕਰਦੇ।
ਪ੍ਰਦਰਸ਼ਨ ਦੌਰਾਨ ਝੁੱਗੀ ਝੌਂਪੜੀਆਂ ਵਿੱਚ ਰਹਿਣ ਵਾਲੇ ਸ਼ਿਆਮ ਬਾਈ ਨੇ ਕਿਹਾ ਕਿ ਸਮੱਸਿਆ ਇਹ ਹੈ ਕਿ ਸਾਨੂੰ ਸਾਫ਼ ਪਾਣੀ ਨਹੀਂ ਮਿਲ ਰਿਹਾ। ਉਹ ਇੱਥੇ 40 ਸਾਲਾਂ ਤੋਂ ਰਹਿ ਰਹੇ ਹਾਂ। ਕੋਈ ਵੀ ਸਾਨੂੰ ਰਹਿਣ ਲਈ ਥਾਂ ਨਹੀਂ ਦੇ ਰਿਹਾ। ਇੰਨੀ ਵੱਡੀ ਮਾਤਰਾ ਵਿੱਚ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕਰਕੇ ਤੰਗ ਆ ਗਏ ਹਾਂ। ਪਾਖਨਿਆਂ ਲਈ ਕੋਈ ਥਾਂ ਨਹੀਂ ਹੈ। ਪਰਿਵਾਰ ਵਿੱਚ 12 ਜੀਅ ਹਨ ਅਤੇ ਸਾਨੂੰ ਖਾਣ ਲਈ ਸਿਰਫ 15 ਕਿੱਲੋਗ੍ਰਾਮ ਭੋਜਨ ਮਿਲਦਾ ਹੈ। ਇੱਕ ਹੋਰ ਝੁੱਗੀ ਝੌਂਪੜੀ ਵਾਸੀ ਜੋਤੀ ਨੇ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇੱਥੇ ਕੋਈ ਮੈਡੀਕਲ ਸਹੂਲਤ ਨਹੀਂ ਹੈ। ਘੱਟੋ-ਘੱਟ ਇੱਕ ਡਿਸਪੈਂਸਰੀ ਉੱਥੇ ਹੋਵੇ ਤਾਂ ਜੋ ਮਾਮੂਲੀ ਸਿਹਤ ਸਮੱਸਿਆਵਾਂ ਲਈ ਉਨ੍ਹਾਂ ਨੂੰ ਦੂਰ ਨਾ ਜਾਣਾ ਪਵੇ। ਸ੍ਰੀ ਸਚਦੇਵਾ ਨੇ ਅੱਗੇ ਕਿਹਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਦਿੱਲੀ ਵਿੱਚ ਚੋਣਾਂ ਹੋਣਗੀਆਂ ਅਤੇ ਉਦੋਂ ਕੌਮੀ ਰਾਜਧਾਨੀ ਵਿੱਚ ਭਾਜਪਾ ਦਾ ਮੁੱਖ ਮੰਤਰੀ ਹੋਵੇਗਾ, ਤਾਂ ਇਨ੍ਹਾਂ ਸਾਰੇ ਬਿੱਲਾਂ ਦੀ ਭਰਪਾਈ ਕੀਤੀ ਜਾਵੇਗੀ।
ਉਨ੍ਹਾਂ ਸਾਰੇ ਲੋਕਾਂ ਨੂੰ ਬਿੱਲ ਆਪਣੇ ਕੋਲ ਰੱਖਣ ਦੀ ਬੇਨਤੀ ਕੀਤੀ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਮੁਫਤ ਬਿਜਲੀ ਅਤੇ ਪਾਣੀ ਦਾ ਸੁਪਨਾ ਦੇਖਣ ਵਾਲਿਆਂ ਦੇ ਸ਼ਾਸਨ ਵਿੱਚ ਝੁੱਗੀ ਝੌਂਪੜੀ ਵਾਲੇ ਪੀਣ ਵਾਲਾ ਪਾਣੀ ਖਰੀਦ ਰਹੇ ਹਨ ਅਤੇ ਸੈਂਕੜੇ ਜਾਂ ਹਜ਼ਾਰਾਂ ਵਿੱਚ ਬਿਜਲੀ ਦੇ ਬਿੱਲ ਵਸੂਲੇ ਜਾ ਰਹੇ ਹਨ। ਝੁੱਗੀ-ਝੌਂਪੜੀਆਂ ਵਿੱਚ ਸਫ਼ਾਈ ਦੀ ਘਾਟ ਹੈ, ਪਖਾਨੇ ਗੰਦੇ ਹਨ ਅਤੇ ਦਿੱਲੀ ਸਰਕਾਰ ਅਤੇ ਨਗਰ ਨਿਗਮ ਉਨ੍ਹਾਂ ਨੂੰ ਕੋਈ ਵੀ ਮਨੁੱਖੀ ਸਹੂਲਤ ਨਹੀਂ ਦੇ ਰਹੇ।

Advertisement

Advertisement
Advertisement
Author Image

Advertisement