ਭਾਜਪਾ ਵੱਲੋਂ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ
06:04 AM Jun 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੂਨ
ਚੰਡੀਗੜ੍ਹ ਭਾਜਪਾ ਨੇ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾਏ ਜਾਣ ਦੇ ਰੋਸ ਵਜੋਂ ਅੱਜ ਕਾਲਾ ਦਿਵਸ ਮਨਾਇਆ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਦੀ ਅਗਵਾਈ ਹੇਠ ਭਾਜਪਾਈਆਂ ਨੇ ਸੈਕਟਰ-37/24/23 ਤੇ 36 ਵਾਲੇ ਚੌਕ ’ਚ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਮਲਹੋਤਰਾ ਨੇ ਕਿਹਾ ਕਿ ਸਾਲ 1975 ਵਿੱਚ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਵਿੱਚ ਐਮਰਜੈਂਸੀ ਲਗਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਗਈ ਸੀ।
Advertisement
Advertisement
Related News
Advertisement