For the best experience, open
https://m.punjabitribuneonline.com
on your mobile browser.
Advertisement

ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

06:20 PM Mar 27, 2024 IST
ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
New Delhi, Mar 27 (ANI): Delhi Bharatiya Janata Party (BJP) Chief Virendra Sachdeva and party workers detained during a protest demanding the resignation of Delhi Chief Minister and Aam Aadmi Party (AAP) National Convener Arvind Kejriwal, at the Delhi Assembly, in New Delhi on Wednesday. (ANI Photo)
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਮਾਰਚ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਦੁਪਹਿਰ 12 ਵਜੇ ਦਿੱਲੀ ਵਿਧਾਨ ਸਭਾ ਦੇ ਦਾਖਲਾ ਦੁਆਰ ’ਤੇ ਮਯੂਰ ਵਿਹਾਰ ਜ਼ਿਲ੍ਹੇ ਦੇ 100 ਦੇ ਕਰੀਬ ਪਾਰਟੀ ਵਰਕਰਾਂ ਦੇ ਨਾਲ ਮਹਿਲਾ ਮੋਰਚਾ ਤੇ ਯੁਵਾ ਮੋਰਚਾ ਦੇ ਅਧਿਕਾਰੀਆਂ ਨਾਲ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ’ਚੋਂ ਬਹੁਤਿਆਂ ਨੇ ਕਾਲੇ ਕੱਪੜੇ ਪਾਏ ਹੋਏ ਸਨ। ਜਾਣਕਾਰੀ ਅਨੁਸਾਰ ਪ੍ਰਦਰਸ਼ਕਾਰੀ ਲਗਪਗ 25 ਕਾਰਾਂ ਵਿਚ ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ’ਤੇ ਪਹੁੰਚੇ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦਿੱਲੀ ਪੁਲੀਸ ਨੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਭਾਜਪਾ ਦੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਅਤੇ 15 ਮਿੰਟਾਂ ਵਿੱਚ ਹੀ ਉਹ ਪ੍ਰਦਰਸ਼ਨਕਾਰੀਆਂ ਨੂੰ ਤਿੰਨ ਬੱਸਾਂ ਵਿੱਚ ਬਿਠਾ ਕੇ ਤਿਮਾਰਪੁਰ ਲੈ ਗਏ, ਜਿੱਥੋਂ ਸਖ਼ਤ ਚਿਤਾਵਨੀ ਮਗਰੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਕੇਜਰੀਵਾਲ ਸਰਕਾਰ ਦੇ ਗੈਰ-ਕਾਨੂੰਨੀ ਸਿਆਸੀ ਡਰਾਮੇ ਨੂੰ ਦੇਖ ਕੇ ਨਿਰਾਸ਼ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਗੱਠਜੋੜ ਨੂੰ ਪੂਰੀ ਤਰ੍ਹਾਂ ਨਕਾਰ ਕੇ ਉਸ ਨੂੰ ਸਬਕ ਸਿਖਾਉਣਗੇ।

Advertisement

Advertisement
Author Image

Advertisement
Advertisement
×