ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਵੱਲੋਂ ਕਮਿਸ਼ਨਰੇਟ ਪੁਲੀਸ ਖਿਲਾਫ਼ ਪ੍ਰਦਰਸ਼ਨ 22 ਨੂੰ

10:07 AM Jul 18, 2024 IST

ਜਲੰਧਰ:

Advertisement

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਕਮਿਸ਼ਨਰੇਟ ਪੁਲੀਸ ’ਤੇ ਆਮ ਲੋਕਾਂ, ਦਲਿਤ-ਪਛੜੇ ਵਰਗਾਂ ਦੀ ਸੁਣਵਾਈ ਨਾ ਕਰਨ ਦਾ ਦੋਸ਼ ਲਾਉਂਦਿਆਂ 22 ਜੁਲਾਈ ਨੂੰ ਪੁਲੀਸ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬਸਪਾ ਦੀ ਜਲੰਧਰ ਲੋਕ ਸਭਾ ਹਲਕੇ ਦੀ ਲੀਡਰਸ਼ਿਪ ਵੱਲੋਂ ਅੱਜ ਇੱਥੇ ਪਾਰਟੀ ਦਫਤਰ ਵਿਖੇ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਬਸਪਾ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਸੂਬਾ ਜਨਰਲ ਸਕੱਤਰ ਤੀਰਥ ਰਾਜਪੁਰਾ, ਜ਼ਿਲ੍ਹਾ ਇੰਚਾਰਜ ਸੁਖਵਿੰਦਰ ਬਿੱਟੂ, ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ੇਰਪੁਰੀ, ਦੇਵਰਾਜ ਸੁਮਨ, ਸੀਨੀਅਰ ਆਗੂ ਜਗਦੀਸ਼ ਦੀਸ਼ਾ, ਪਰਮਜੀਤ ਮੱਲ, ਸਲਵਿੰਦਰ ਕੁਮਾਰ ਆਦਿ ਹਾਜ਼ਰ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਮਿਸ਼ਨਰੇਟ ਪੁਲੀਸ ਵੱਲੋਂ ਆਮ ਲੋਕਾਂ ਦੇ ਇਨਸਾਫ਼ ਲਈ ਦਰਵਾਜ਼ੇ ਬੰਦ ਕੀਤੇ ਜਾ ਰਹੇ ਹਨ, ਖਾਸ ਕਰ ਦਲਿਤ-ਪਛੜੇ ਵਰਗਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਬਸਪਾ ਵੱਲੋਂ ਪੁਲੀਸ ਕਮਿਸ਼ਨਰ ਦਫਤਰ ਦੇ ਬਾਹਰ 22 ਜੁਲਾਈ ਨੂੰ ਸਵੇਰੇ 10 ਵਜੇ ਵਜੇ ਪ੍ਰਦਰਸ਼ਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement
Advertisement
Advertisement