ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਲੋਂ ਸ਼ੰਭੂ ਹੱਦ ਖੁੱਲ੍ਹਵਾਉਣ ਲਈ ਪ੍ਰਦਰਸ਼ਨ

07:04 AM Jul 05, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾਾ, 4 ਜੁਲਾਈ
ਕਾਂਗਰਸ ਪਾਰਟੀ ਵੱਲੋਂ ਵਪਾਰੀਆਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਕਾਲਕਾ ਚੌਕ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀਆਂ ਨਾਲ ਵਪਾਰੀ ਸੰਗਠਨਾਂ ਨੇ ਸ਼ਾਮਲ ਹੋ ਕੇ ਇਕਸੁਰ ਵਿਚ ਸਰਕਾਰ ਕੋਲੋਂ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਨਿਰਮਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਨੂੰ ਤੁਰੰਤ ਧਿਆਨ ਦੇ ਕੇ ਵਪਾਰੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾ ਰਹੇ ਸਨ ਪਰ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ ’ਤੇ ਸ਼ੰਭੂ ਬਾਰਡਰ ਨੂੰ ਬੈਰੀਕੇਡ ਲਾ ਕੇ ਅਤੇ ਕਿੱਲਾਂ ਠੋਕ ਕੇ ਬੰਦ ਕਰ ਦਿੱਤਾ, ਜਿਸ ਕਰਕੇ ਪਿਛਲੇ 5 ਮਹੀਨਿਆਂ ਤੋਂ ਕਿਸਾਨ ਅਤੇ ਆਮ ਜਨਤਾ ਦੁੱਖ ਝੱਲ ਰਹੀ ਹੈ।

Advertisement

Advertisement