ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਕਾਰਕੁਨਾਂ ਵੱਲੋਂ ਪਾਰਟੀ ਹੈੱਡਕੁਆਰਟਰ ਅੱਗੇ ਪ੍ਰਦਰਸ਼ਨ

07:11 AM Jul 08, 2023 IST
ਪਾਰਟੀ ਹੈੱਡਕੁਆਰਟਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਅਨਿਲ ਚੌਧਰੀ ਤੇ ਹੋਰ ਕਾਰਕੁਨ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੁਲਾਈ
ਗੁਜਰਾਤ ਹਾਈ ਕੋਰਟ ਵੱਲੋਂ ਅੱਜ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਗਏ ਫ਼ੈਸਲੇ ਵਿਰੁੱਧ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਅੱਜ ਇੱਥੇ ਕਾਂਗਰਸ ਦੇ ਹੈੱਡਕੁਆਟਰ ਅੱਗੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ ਦੇ ਹੱਕ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਰਕਰਾਂ ਨੇ ਕਿਹਾ ਕਿ ਹੁਣ ਕਾਂਗਰਸ ਪੂਰੀ ਤਿਆਰੀ ਨਾਲ ਸੁਪਰੀਮ ਕੋਰਟ ਵਿੱਚ ਆਪਣੇ ਸੀਨੀਅਰ ਆਗੂ ਦਾ ਮੁਕੱਦਮਾ ਲੜੇਗੀ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕਾਂਗਰਸ ਦੇ ਦਿੱਲੀ ਪ੍ਰਧਾਨ ਅਨਿਲ ਚੌਧਰੀ ਨੇ ਕਿਹਾ ਕਿ ਕੁੱਝ ਉਦਯੋਗਪਤੀ ਦੋਸਤਾਂ ਦੀ ਲੜਾਈ ਲੜਨ ਵਾਲਾ ਪ੍ਰਧਾਨ ਮੰਤਰੀ ਦੇਸ਼ ਦਾ ਸੇਵਾਦਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ, ‘‘ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਕਾਨੂੰਨ ਦੀ ਗਲਤ ਵਰਤੋਂ ਕੀਤੀ ਗਈ ਹੈ। ਬਦਲਾ ਲਊ ਸਿਆਸਤ ਜ਼ਰੀਏ ਲੋਕਤੰਤਰ ਅਤੇ ਵਿਰੋਧੀ ਧਿਰ ਤੋਂ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਨੂੰਨ ਸੱਚ ਦਾ ਸਾਥ ਦੇਵੇਗਾ ਅਤੇ ਹੰਕਾਰੀ ਸੱਤਾ ਨੂੰ ਸਖ਼ਤ ਜਵਾਬ ਦੇਵੇਗਾ।’’ ਉਨ੍ਹਾਂ ਕਿਹਾ ਕਿ ਜ਼ੁਲਮੀ ਜਦੋਂ ਜਦੋਂ ਵੀ ਜ਼ੁਲਮ ਕਰੇਗਾ, ਸੱਤਾ ਦੇ ਗਲਿਆਰਿਆਂ ’ਚ ਚੱਪਾ ਚੱਪਾ ਇਨਕਲਾਬ ਦੇ ਨਾਅਰਿਆਂ ਨਾਲ ਗੂੰਜ ਉੱਠੇਗਾ।
ਇਸ ਦੌਰਾਨ ਦਿੱਲੀ ਤੇ ਹੋਰ ਥਾਵਾਂ ਤੋਂ ਆਏ ਹੋਏ ਕਾਂਗਰਸੀ ਕਾਰਕੁਨਾਂ ਨੇ ਪਾਰਟੀ ਦੇ ਦਫ਼ਤਰ ਅੱਗੇ ਇਕੱਠੇ ਹੋਏ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ, ਰਾਹੁਲ ਗਾਂਧੀ ਤੋਂ ਡਰਦੇ ਹਨ। ਪ੍ਰਧਾਨ ਮੰਤਰੀ ਦੇ ਮਨ ਵਿੱਚ ਰਾਹੁਲ ਗਾਂਧੀ ਦੇ ਪ੍ਰਸ਼ਨ ਘੁੰਮਦੇ ਰਹਿੰਦੇ ਹਨ। ਕੁੱਝ ਕਾਂਗਰਸੀਆਂ ਨੇ ਪਾਰਟੀ ਦੇ ਝੰਡੇ ਹੱਥਾਂ ਵਿੱਚ ਫੜੇ ਹੋਏ ਸਨ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਹੁਣ ਸੁਪਰੀਮ ਕੋਰਟ ਵਿੱਚ ਲੜਾਈ ਲੜੀ ਜਾਵੇਗੀ।
ਇਸ ਦੌਰਾਨ ਕਾਰਕੁਨਾਂ ਨੇ ਦੋਸ਼ ਲਾਇਆ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਨੂੰ ਮਿਲੇ ਹੁੰਗਾਰੇ ਨੇ ਭਾਜਪਾ ਦੀਆਂ ਨੀਂਹਾਂ ਹਿਲਾ ਦਿੱਤੀਆਂ ਹਨ। ਇਸੇ ਕਰਕੇ ਰਾਹੁਲ ਖ਼ਿਲਾਫ਼ ਪੁਰਾਣਾ ਮਾਮਲਾ ਖੋਲ੍ਹਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰਾਹੁਲ ਗਾਂਧੀ ਹੁਣ ਦੇਸ਼ ਦੇ ਲੋਕਾਂ ਦੀ ਆਵਾਜ਼ ਬਣ ਗਏ ਹਨ। ਉਹ ਨਾ ਤਾਂ ਕਦੇ ਡਰੇ ਹਨ, ਨਾ ਹੀ ਡਰਨਗੇ ਅਤੇ ਨਾ ਹੀ ਝੁਕਣਗੇ। ਰਾਹੁਲ ਗਾਂਧੀ ਫਿਰਕੂ ਪਾਰਟੀ ਖ਼ਿਲਾਫ਼ ਲੋਕਾਂ ਦੀ ਲੜਾਈ ਲੜ ਰਹੇ ਹਨ, ਜਿਸ ਕਰਕੇ ਭਾਜਪਾ ਉਨ੍ਹਾਂ ਨੂੰ ਤੰਗ ਕਰਨਾ ਚਾਹੁੰਦੀ ਹੈ।

Advertisement

Advertisement
Tags :
ਅੱਗੇਹੈੱਡਕੁਆਰਟਰਕਾਂਗਰਸੀਕਾਰਕੁਨਾਂਪਾਰਟੀਪ੍ਰਦਰਸ਼ਨਵੱਲੋਂ
Advertisement