ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ

07:50 AM Jun 22, 2024 IST
ਸਿਰਸਾ ਵਿਚ ਬਿਜਲੀ ਨਿਗਮ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ।

ਪ੍ਰਭੂ ਦਿਆਲ
ਸਿਰਸਾ, 21 ਜੂਨ
ਬਿਜਲੀ ਦੇ ਅਣਐਲਾਨੇ ਕੱਟਾਂ ਦੇ ਵਿਰੋਧ ’ਚ ਅੱਜ ਕਾਂਗਰਸੀਆਂ ਨੇ ਜੋਰਦਾਰ ਪ੍ਰਦਰਸ਼ਨ ਕਰਕੇ ਬਿਜਲੀ ਨਿਗਮ ਦੇ ਦਫ਼ਤਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਸਰਕਾਰ ਤੇ ਬਿਜਲੀ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੇ ਰੋਹ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਬਿਜਲੀ ਘਰ ਦੇ ਬਾਹਰ ਵੱਡੀ ਗਿਣਤੀ ’ਚ ਪੁਲੀਸ ਫੋਰਸ ਤਾਇਨਾਤ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਓਐੱਸਡੀ ਡਾ. ਕੇ.ਵੀ. ਸਿੰਘ ਨੇ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਕੇ.ਵੀ. ਸਿੰਘ ਨੇ ਕਿਹਾ ਕਿ ਸਿਰਸਾ ਵਿੱਚ ਬਿਜਲੀ ਅਤੇ ਪੀਣ ਦੇ ਪਾਣੀ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ। ਬਿਜਲੀ ਦੇ ਅਣਐਲਾਨੇ ਲੰਮੇ ਕੱਟ ਲਾਏ ਜਾ ਰਹੇ ਹਨ। ਗਰਮੀ ਵਿੱਚ ਬਿਰਧਾਂ ਤੇ ਬੱਚਿਆਂ ਦਾ ਮੰਦਾ ਹਾਲ ਹੈ। ਬਿਜਲੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜੇ ਜਲਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਅਤੇ ਪਾਣੀ ਦੇ ਪ੍ਰਬੰਧ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਖਾਸ ਗੱਲ ਇਹ ਹੈ ਕਿ ਬਿਜਲੀ ਮੰਤਰੀ ਖੁਦ ਸਿਰਸਾ ਦੇ ਵਸਨੀਕ ਹਨ, ਇਸ ਦੇ ਬਾਵਜੂਦ ਹਾਲਾਤ ਇਹੇ ਹਨ ਕਿ ਕਈ ਕਈ ਘੰਟੇ ਬਿਜਲੀ ਦੇ ਕੱਟ ਲਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਿਜਲੀ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਸਰਕਾਰ 24 ਘੰਟੇ ਬਿਜਲੀ ਅਤੇ ਪਾਣੀ ਦੇਣ ਦੇ ਦਾਅਵੇ ਕਰਦੀ ਹੈ, ਪਰ ਹਕੀਕਤ ਕੁਝ ਹੋਰ ਹੀ ਹੈ। ਸਰਕਾਰ ਦੇ ਸਾਰੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਹਨ।

Advertisement

Advertisement
Advertisement