For the best experience, open
https://m.punjabitribuneonline.com
on your mobile browser.
Advertisement

ਡੈਮ ਪਾਵਰ ਹਾਊਸਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

10:40 AM May 08, 2024 IST
ਡੈਮ ਪਾਵਰ ਹਾਊਸਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਡੈਮ ਦੇ ਠੇਕਾ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹੋਏ
Advertisement

ਐੱਨ.ਪੀ.ਧਵਨ
ਪਠਾਨਕੋਟ, 7 ਮਈ
ਰਣਜੀਤ ਸਾਗਰ ਡੈਮ ਪ੍ਰਾਜੈਕਟ ਦੇ ਪਾਵਰ ਹਾਊਸਾਂ ’ਤੇ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਮੋਰਚੇ ਵੱਲੋਂ ਪ੍ਰਧਾਨ ਹਰਜੀਤ ਸਿੰਘ ਢਡਵਾਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਕਾਰਜ ਪ੍ਰਣਾਲੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਦਵਿੰਦਰ ਸਿੰਘ, ਭਾਗ ਸਿੰਘ, ਰਵੀ ਕੁਮਾਰ, ਮਨੋਹਰ ਲਾਲ, ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ।
ਮੋਰਚਾ ਦੇ ਪ੍ਰਧਾਨ ਹਰਜੀਤ ਸਿੰਘ ਢਡਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਅੰਦਰ ਸਾਰੇ ਕੰਮ ਕਰਦੇ ਮੁਲਾਜ਼ਮ ਸੰਗਠਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਕਿਸੇ ਵੀ ਮੁਲਾਜ਼ਮ ਸੰਗਠਨ ਨੂੰ ਆਪਣੀਆਂ ਮੰਗਾਂ ਦੇ ਹੱਲ ਲਈ ਰੋਸ ਪ੍ਰਦਰਸ਼ਨ, ਟੈਂਕੀਆਂ ਤੇ ਚੜ੍ਹਨ, ਰੋਡ ਜਾਮ ਕਰਨ ਅਤੇ ਰੋਸ ਪ੍ਰਗਟ ਕਰਨ ਦੀ ਜ਼ਰੂਰਤ ਨਹੀਂ ਪਵੇਗੀ ਪਰ ਇਸ ਸਮੇਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਜਿਸ ਨਾਲ ਸਰਕਾਰ ਦੇ ਕੀਤੇ ਵਾਅਦਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। 2 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਲਈ ਕੁੱਝ ਨਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੋਰਚੇ ਵੱਲੋਂ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੀਟਿੰਗ ਕਰਨ ਦਾ ਸਮਾਂ ਮੰਗਿਆ ਜਾ ਰਿਹਾ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਮੁਲਾਜ਼ਮ ਆਗੂਆਂ ਨਾਲ ਗੱਲ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ, ਹੋਰ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾਣ।

Advertisement

Advertisement
Author Image

joginder kumar

View all posts

Advertisement
Advertisement
×