ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਪੀਐੱਲ ਕੰਟਰੈਕਟ ਵਰਕਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮੁਜ਼ਾਹਰਾ

10:21 AM Dec 04, 2024 IST
ਰੋਸ ਪ੍ਰਗਟਾਉਂਦੇ ਹੋਏ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦੇ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਦਸੰਬਰ
ਪੀਏਯੂ ਵਿੱਚ ਪਿਛਲੇ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀ ਜਥੇਬੰਦੀ ਡੀਪੀਐੱਲ ਕੰਟਰੈਕਟ ਵੈੱਲਫੇਅਰ ਪੀਏਯੂ ਐਸੋਸੀਏਸ਼ਨ ਵੱਲੋਂ ਥਾਪਰ ਹਾਲ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਕਿ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਸਗੋਂ ਕਈ ਤਰ੍ਹਾਂ ਦੀਆਂ ਸ਼ਰਤਾਂ ਲਾ ਕੇ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਇਸੇ ਤਰ੍ਹਾਂ ਮੁਜ਼ਾਹਰਾ ਜਾਰੀ ਰੱਖਣਗੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਨੇ ਕਿਹਾ ਕਿ ਬੀਤੇ ਸਾਲ 12 ਜੂਨ ਨੂੰ ਉਪ ਕੁਲਪਤੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ ਜਿਸ ਵਿੱਚ 200 ਅਸਾਮੀਆਂ ਪੀਏਯੂ ਵਿੱਚ ਅਤੇ 19 ਅਸਾਮੀਆਂ ਕੇਵੀਕੇ ਵਿੱਚ ਭਰਨ ਦੀ ਸਹਿਮਤੀ ਹੋਈ ਸੀ। ਇਸ ਮੌਕੇ ਡੀਪੀਐੱਲ ਦੀ ਉਮਰ ਹੱਦ 45 ਸਾਲ ਕਰਨ ਦੇ ਨਾਲ-ਨਾਲ ਡੀਪੀਐੱਲ ਦੀਆਂ 20 ਦਿਹਾੜੀਆਂ ਹਰ ਮਹੀਨੇ ਲਗਵਾਉਣ ਦੀ ਸ਼ਰਤ ਵੀ ਮੰਨੀ ਗਈ ਸੀ, ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਕੋਈ ਵੀ ਸ਼ਰਤ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸਾਮੀਆਂ ਭਰਨ ਦੇ ਨਾਂ ’ਤੇ ਪਿਛਲੇ 20-20, 25-25 ਸਾਲਾਂ ਤੋਂ ਠੇਕੇ ਜਾਂ ਦਿਹਾੜੀ ’ਤੇ ਕੰਮ ਕਰਦੇ ਆ ਰਹੇ ਮੁਲਾਜ਼ਮਾਂ ਦਾ ਪੰਜਾਬੀ ਟੈਸਟ ਲਏ ਨੂੰ ਕਈ ਮਹੀਨੇ ਹੋ ਗਏ ਹਨ ਅਤੇ ਹੁਣ ਇਹ ਸੁਣਨ ਵਿੱਚ ਆਇਆ ਹੈ ਕਿ ਗਣਿਤ ਆਦਿ ਦਾ ਟੈਸਟ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ’ਵਰਸਿਟੀ ਵਿੱਚ ਕਈ ਮੁਲਾਜ਼ਮ ਤਾਂ ਅਜਿਹੇ ਵੀ ਹਨ ਜਿਹੜੇ ਆਪਣੀ ਨੌਕਰੀ ਲੱਗਣ ਦੀ ਉਮਰ ਵੀ ਲੰਘਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮਾਂ ਨੂੰ ਵੀ ’ਵਰਸਿਟੀ ਵਿੱਚ ਪੱਕਾ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਇਨ੍ਹਾਂ ਨੇ ਰੋਸ ਰੈਲੀ ਵੀ ਕੱਢੀ। ਇਸ ਮੌਕੇ ਪਹੁੰਚੇ ਪੀਏਯੂ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਵੀ ਆਪਣੀ ਯੂਨੀਅਨ ਵੱਲੋਂ ਮੁਲਾਜ਼ਮਾਂ ਦਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।

Advertisement

Advertisement