ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੁਲਾਜ਼ਮਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਮੁਜ਼ਾਹਰਾ

10:09 AM Aug 24, 2024 IST

ਪ੍ਰਭੂ ਦਿਆਲ
ਸਿਰਸਾ, 23 ਅਗਸਤ
ਬਿਜਲੀ ਮੁਲਾਜ਼ਮਾਂ ਨੇ ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਮਨਮੋਹਨ ਸਮੋਰਾ ਨੇ ਕੀਤੀ। ਬਿਜਲੀ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਲ ਦਫ਼ਤਰ ਦੇ ਸਾਹਮਣੇ ਇਕੱਠੇ ਹੋਏ, ਜਿਥੇ ਉਨ੍ਹਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਹ ਹੈ ਤੇ ਉਹ ਕਾਲੀਆਂ ਪੱਟੀ ਬੰਨ੍ਹ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਹੈ ਪਰ ਇਕ ਵਾਰ ਵੀ ਵਿਭਾਗ ਦੇ ਮੁਲਾਜ਼ਮਾਂ ਨੂੰ ਗੱਲਬਾਤ ਲਈ ਨਹੀਂ ਬੁਲਾਇਆ ਗਿਆ। ਇੰਨਾ ਹੀ ਨਹੀਂ, ਹਾਲ ਹੀ ਵਿੱਚ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਲਾਭ ਦੇਣ ਦਾ ਵਾਅਦਾ ਕੀਤਾ ਸੀ, ਮੁਲਾਜ਼ਮ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ, ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਕਈ ਪ੍ਰਮੁੱਖ ਮੰਗਾਂ ਦਾ ਭਾਜਪਾ ਦੀ ਸੂਬਾ ਸਰਕਾਰ ਵੱਲੋਂ ਅਜੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪ੍ਰਧਾਨ ਨੇ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਬਾਬੂਲਾਲ, ਐੱਸਐੱਸ ਬੇਦੀ, ਮੀਤ ਚੰਦ, ਰੋਹਤਾਸ਼ ਸ਼ਰਮਾ, ਚੰਦੀਰਾਮ, ਸ਼ੇਖਰ, ਸੰਦੀਪ, ਦਲੀਪ, ਗੁਰਦੀਪ, ਜੈਵੀਰ, ਵਿਪਨ, ਰਣਜੀਤ, ਅਸ਼ੋਕ, ਉਗਰਸੈਨ ਆਰੀਆ, ਲਲਿਤ, ਦੀਪਕ, ਵੇਦਪ੍ਰਕਾਸ਼, ਸਚਿਨ, ਗੁਰਪ੍ਰੀਤ ਸਿੰਘ, ਰਿਸ਼ਵ ਖੇੜਾ ਸਣੇ ਕਈ ਕਰਮਚਾਰੀ ਹਾਜ਼ਰ ਸਨ।

Advertisement

Advertisement
Advertisement