ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

08:57 AM Sep 24, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 23 ਸਤੰਬਰ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ 26 ਸਤੰਬਰ ਨੂੰ ਸੂਬਾ ਸਰਕਾਰ ਖ਼ਿਲਾਫ਼ ਪਟਿਆਲਾ ਵਿੱਚ ਰੈਲੀ ਕੀਤੀ। ਇਹ ਮੁਲਾਜ਼ਮ ਆਗੂ ਇਸ ਦੀ ਤਿਆਰੀ ਵਜੋਂ ਅੱਜ ਇੱਥੇ ਇਕੱਤਰ ਹੋਏ ਸਨ। ਰਾਜੇਸ਼ ਕੁਮਾਰ ਗੋਲੂ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਰਜਿੰਦਰਾ ਹਸਪਤਾਲ ਵਿੱਚ ਹੋਈ ਇਕੱਤਰਤਾ ਦੌਰਾਨ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾ, ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਕਰਨ ਵਿੱਚ ਅਸਫਲ ਸਿੱਧ ਹੋਈ ਹੈ। ਸ੍ਰੀ ਲੁਬਾਣਾ ਨੇ ਪਟਿਆਲਾ ਨਾਲ ਹੀ ਸਬੰਧਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ’ਤੇ ਮਲਾਜ਼ਮਾਂ ਦੀਆਂ ਮੁਸ਼ਕਲਾਂ ਸੁਣਨ ਲਈ ਸਮਾਂ ਹੀ ਨਾ ਦੇਣ ਦੇ ਇਲਜ਼ਾਮ ਵੀ ਲਾਏ। ਉਨ੍ਹਾਂ ਕਿਹਾ ਕਿ ਇਸੇ ਕਰ ਕੇ ਮੁਲਾਜ਼ਮਾਂ ਵੱਲੋਂ 26 ਤਰੀਕ ਨੂੰ ਇੱਥੇ ਰੋਸ ਰੈਲੀ ਕੀਤੀ ਜਾ ਰਹੀ ਹੈ। ਰੈਲੀ ਉਪਰੰਤ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।

Advertisement

Advertisement