ਕਰਮਚਾਰੀ ਯੂਨੀਅਨ ਵੱਲੋਂ ਮੁਜ਼ਾਹਰਾ ਅੱਜ
08:35 AM Nov 28, 2024 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 27 ਨਵੰਬਰ
ਸਰਬ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਭਲਕੇ 28 ਨਵੰਬਰ ਨੂੰ ਸਮੂਹ ਦਫਤਰੀ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਡੀਜੀਐੱਸਈ ਦਫਤਰ ਦਾ ਘਿਰਾਓ ਕਰਨਗੇ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ। ਜਥੇਬੰਦੀ ਦੇ ਆਗੂ ਉਂਕਾਰ ਸਿੰਘ ਤੇ ਹੈਰੀ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਤੇ ਸਿੱਖਿਆ ਵਿਭਾਗ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ ਮੁਲਾਜ਼ਮ ਸਮੁੱਚੇ ਪੰਜਾਬ ਦਾ ਕੰਮ ਠੱਪ ਕਰਕੇ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਫ਼ਤਰੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣਾ ਮੰਦਭਾਗਾ ਹੈ।
Advertisement
Advertisement
Advertisement