For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ

10:19 AM Apr 08, 2024 IST
ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ
ਲਹਿਰਾਗਾਗਾ ਵਿੱਚ ਭਾਜਪਾ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕਰਦੇ ਹੋਏ ਕਿਸਾਨ।
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 7 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨਾਂ ਵੱਲੋਂ ਲਹਿਰਾਗਾਗਾ ਵਿੱਚ ਰੋਸ ਮੁਜ਼ਾਹਰਾ ਕਰ ਕੇ ਅਨਾਜ ਮੰਡੀ ਵਿੱਚ ਭਾਜਪਾ ਦਾ ਪੁਤਲਾ ਫੂਕਿਆ ਗਿਆ। ਇਸ ਮੌਕ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਮੋਦੀ ਦੀ ਸ਼ਹਿ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਖਨੌਰੀ, ਸ਼ੰਭੂ ਬਾਰਡਰ ’ਤੇ ਕੀਤੇ ਗਏ ਅੱਤਿਆਚਾਰ, ਕਿਸਾਨ ਸ਼ੁਭਕਰਨ ਸਿੰਘ ਦਾ ਕਤਲ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਵਿਰੁੱਧ ਸ਼ਹਿਰਾਂ ਕਸਬਿਆਂ ਦੇ ਬਾਜ਼ਾਰਾਂ ਵਿੱਚ ਦੀ ਜਲੂਸ ਕੱਢਦਿਆਂ ਮੈਨ ਚੌਕਾਂ ਵਿੱਚ ਭਾਜਪਾ ਦੇ ਪੁਤਲੇ ਫੂਕੇ ਗਏ। ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਸਾਰੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਮੁੱਖ ਸੜਕਾਂ ਬੱਸ ਅੱਡਿਆਂ ’ਤੇ ਬੈਨਰ ਲਾਉਣ ਅਤੇ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ ’ਤੇ ਭਾਜਪਾ ਨੇਤਾਵਾਂ ਸਣੇ ਸਾਰੇ ਸਿਆਸੀ ਲੀਡਰਾਂ ਤੋਂ ਸ਼ਾਂਤਮਈ ਤਰੀਕੇ ਨਾਲ ਸੁਆਲ ਪੁੱਛਣ ਦਾ ਸੱਦਾ ਦਿੱਤਾ ਗਿਆ।
ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਤਿੰਨ ਨੌਜਵਾਨ ਕਿਸਾਨ ਆਗੂ ਅਨੀਸ਼ ਖਟਕੜ, ਨਵਦੀਪ ਜਲਵੇੜਾ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ’ਚ ਡੱਕ ਦਿੱਤਾ ਹੈ। ਜੇਕਰ ਉਨ੍ਹਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਚੱਲ ਰਹੇ ਮੋਰਚਿਆਂ ’ਚ ਬਿਜਲੀ ਪਾਣੀ ਦਾ ਯੋਗ ਪ੍ਰਬੰਧ ਨਾ ਕੀਤਾ ਗਿਆ ਤਾਂ 9 ਅਪਰੈਲ ਨੂੰ ਸ਼ੰਭੂ ਬਾਰਡਰ ’ਤੇ ਰੇਲਵੇ ਟਰੈਕ ਜਾਮ ਕੀਤਾ ਜਾਵੇਗਾ। ਇਸ ਮੌਕੇ ਤਰਸੇਮ ਸਿੰਘ, ਸੁਖਦੇਵ ਸਿੰਘ ਲਹਿਲ, ਨਿਰਭੈ ਸਿੰਘ, ਗੁਰਵਿੰਦਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×