ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਦੀ ਪੰਜਾਬ ਫੇਰੀ ਖ਼ਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ

09:06 AM May 25, 2024 IST
ਜੈਤੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਸ਼ਗਨ ਕਟਾਰੀਆ
ਜੈਤੋ, 24 ਮਈ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਅੱਜ ਇਥੇ ਰੋਸ ਮਾਰਚ ਕਰਨ ਮਗਰੋਂ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਜਥੇਬੰਦੀਆਂ ਦੇ ਵਰਕਰਾਂ ਨੇ ਨਹਿਰੂ ਪਾਰਕ ਤੋਂ ਰੋਸ ਮਾਰਚ ਸ਼ੁਰੂ ਕਰਕੇ ਬੱਸ ਅੱਡਾ ਚੌਕ ਵਿਚ ਪਹੁੰਚ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ਲੋਕ ਸੰਘਰਸ਼ ਹਜੂਮ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਗੁਰਜੀਤ ਸਿੰਘ ਅਜਿੱਤਗਿੱਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਰਮਜੀਤ ਸਿੰਘ ਚੈਨਾ, ਬੀਕੇਯੂ (ਡਕੌਂਦਾ) ਦੇ ਜਗਜੀਤ ਸਿੰਘ ਡੋਡ ਨੇ ਕਿਹਾ ਕਿ ਭਾਜਪਾ ਨੇ ਆਪਣੇ ਦਸ ਸਾਲਾ ਕਾਰਜਕਾਲ ਦੌਰਾਨ ਕਈ ਕਾਲੇ ਕਾਨੂੰਨ ਬਣਾਏ, ਜਿਨ੍ਹਾਂ ’ਚੋਂ ਤਿੰਨ ਖੇਤੀ ਨਾਲ ਸਬੰਧਤ ਸਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਅੰਦੋਲਨ ਸਮੇਂ ਕੇਂਦਰ ਸਰਕਾਰ ਵੱਲੋਂ ਜੋ ਮੰਗਾਂ ਮੰਗੀਆਂ ਸਨ, ਉਨ੍ਹਾਂ ਤੋਂ ਹੁਣ ਮੁੱਕਰ ਗਈ ਹੈ। ਉਨ੍ਹਾਂ ਕਿਹਾ ਇਨ੍ਹਾਂ ’ਚ ਦਿੱਲੀ ਵਿੱਚ ਕਿਸਾਨਾਂ ’ਤੇ ਹੋਏ ਪਰਚੇ ਰੱਦ ਨਾ ਕਰਨਾ, ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਨਾ ਦੁਆਉਣਾ, ਬਿਜਲੀ ਬਿੱਲ 2022 ਨੂੰ ਰੱਦ ਨਾ ਕਰਨਾ, ਫਸਲਾਂ ਤੇ ਐਮਐਸਪੀ ਲਈ ਕਾਨੂੰਨ ਨਾ ਬਣਾਉਣਾ, ਫਸਲੀ ਬੀਮਾ ਲਾਗੂ ਨਾ ਕਰਨਾ ਆਦਿ ਸ਼ਾਮਿਲ ਹਨ।

Advertisement

Advertisement