ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

06:48 AM Aug 10, 2024 IST
ਪਿੰਡ ਬੇਨੜਾ ਦੇ ਪੰਪ ’ਤੇ ਕੇਂਦਰ ਸਰਕਾਰ ਤੇ ਕਾਰਪੋਰੇਟਾਂ ਦਾ ਪੁਤਲਾ ਫੂਕਦੇ ਹੋਏ ਕਿਸਾਨ।

ਬੀਰਬਲ ਰਿਸ਼ੀ/ਪਵਨ ਕੁਮਾਰ ਵਰਮਾ
ਧੂਰੀ, 9 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਪੈਟਰੋਲ ਪੰਪ ਬੇਨੜਾ ਅੱਗੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਸਵੇਰ ਸਮੇਂ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਧੂਰੀ ਦੇ ਰਾਮ ਬਾਗ ਪਹੁੰਚਣੇ ਸ਼ੁਰੂ ਹੋਏ ਜਿੱਥੋਂ ਮੋਟਰਸਾਈਕਲਾਂ ਤੇ ਗੱਡੀਆਂ ਰਾਹੀਂ ਪਿੰਡ ਬੇਨੜਾ ਦੇ ਰਿਲਾਇੰਸ ਪੈਟਰੋਲ ਪੰਪ ਤੱਕ ਮਾਰਚ ਕਰਦੇ ਹੋਏ ਕਿਸਾਨ ਕਾਫਲਿਆਂ ਦੇ ਰੂਪ ਵਿੱਚ ਪੁੱਜੇ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਵਿੱਚ ਸ਼ੁਮਾਰ ਕਿਰਤੀ ਕਿਸਾਨ ਯੂਨੀਅਨ ਦੇ ਜਰਨੈਲ ਸਿੰਘ ਜਹਾਂਗੀਰ, ਕੁੱਲਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਵਾਲ, ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਲਖਵੀਰ ਸਿੰਘ ਲੱਖਾ, ਨਾਜ਼ਮ ਸਿੰਘ, ਬੀਕੇਯੂ ਡਕੌਂਦਾ (ਧਨੇਰ) ਦੇ ਕਰਮਜੀਤ ਸਿੰਘ ਛੰਨਾ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰੇਲਵੇ, ਏਅਰਪੋਰਟ, ਬੰਦਰਗਾਹਾਂ, ਬਿਜਲੀ, ਪਾਣੀ ਸਮੇਤ ਜਨਤਕ ਖੇਤਰ ਨੂੰ ਕਾਰਪੋਰਟਾਂ ਦੇ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ ਜਿਸ ਦਾ ਤਿੱਖਾ ਵਿਰੋਧ ਜਾਰੀ ਰਹੇਗਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਸਥਿਤ ਜੀਓ ਰਿਲਾਇੰਸ ਪੰਪ ਅੱਗੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟਾਂ ਦਾ ਪੁਤਲਾ ਫੂਕਿਆ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁਲਵਿੰਦਰ ਸਿੰਘ ਮਾਝਾ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਤੇ ਬੀਕੇਯੂ ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਸੰਬੋਧਨ ਕੀਤਾ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੇ ਅੱਜ ਐੱਸਡੀਐੱਮ ਰਾਜਪੁਰਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸ਼ਹੀਦ ਭਗਤ ਸਿੰਘ ਲੋਕ ਹਿਤ ਕਮੇਟੀ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਸੀਟੂ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਕੁਦਰਤੀ ਖੇਤੀ ਮਿਸ਼ਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਕਿਰਤੀ ਕਿਸਾਨ ਯੂਨੀਅਨ ਦੇ ਸੈਂਕੜੇ ਕਾਰਜਰਤਾਵਾਂ ਨੇ ਹਿੱਸਾ ਲਿਆ। ਇਸ ਮੌਕੇ ਡਾਕਟਰ ਦਰਸ਼ਨ ਪਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਦਵਿੰਦਰ ਸਿੰਘ ਪੂਨੀਆ, ਬੱਬੂ ਖਰਾਜਪੁਰ, ਸ਼ਹੀਦ ਭਗਤ ਸਿੰਘ ਲੋਕ ਹਿਤ ਕਮੇਟੀ ਤੋਂ ਹਰਿੰਦਰ ਸਿੰਘ ਲਾਖਾ ਅਤੇ ਉਜਾੜਾ ਰੋਕੂ ਸੰਘਰਸ਼ ਕਮੇਟੀ ਤੋਂ ਕਨਵੀਨਰ ਲਸ਼ਕਰ ਸਿੰਘ ਨੇ ਭਾਗ ਲਿਆ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਪਿੰਡ ਬਡਰੁੱਖਾਂ ਨੇੜੇ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟਿਆਣਾ, ਜਮਹੂਰੀ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਉਦਮ ਸਿੰਘ ਸੰਤੋਖਪੁਰਾ, ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਮਨਿੰਦਰ ਸਿੰਘ ਘਾਬਦਾਂ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਆਦਿ ਨੇ ਸੰਬੋਧਨ ਕੀਤਾ।

Advertisement

Advertisement