ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ 4 ਘੰਟਿਆਂ ਲਈ ਪ੍ਰਦਰਸ਼ਨ ਅੱਜ

07:17 AM Oct 25, 2024 IST
ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਦੇ ਆਗੂ। -ਫੋਟੋ: ਓਬਰਾਏ

ਖੰਨਾ:

Advertisement

ਭਾਕਿਯੂ (ਰਾਜੇਵਾਲ) ਦੇ ਆਗੂ ਪ੍ਰਗਟ ਸਿੰਘ ਕੋਟ ਪਨੈਚ ਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ 25 ਅਕਤੂਬਰ ਨੂੰ ਖੰਨਾ ਵਿੱਚ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਜਰਨੈਲੀ ਸੜਕ ਨੂੰ 11 ਤੋਂ 3 ਵਜੇ ਤੱਕ ਜਾਮ ਕਰ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਹੋ ਰਹੀ ਦੁਰਦਸ਼ਾ ਅਤੇ ਲੁੱਟ ਖਸੁੱਟ ਨੂੰ ਬੰਦ ਕਰਾਉਣ ਅਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰਾਂ ਤੇ ਦਬਾਅ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਅਤੇ ਹੋਰ ਜੱਥੇਬੰਦੀਆਂ ਨੂੰ ਇਸ ਧਰਨੇ ਵਿਚ ਪੁੱਜਣ ਦਾ ਸੱਦਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ

Advertisement
Advertisement