ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੂਰੀ ਵਿੱਚ ਕਿਸਾਨਾਂ ਵੱਲੋਂ ਕੱਪੜੇ ਲਾਹ ਕੇ ਮੁਜ਼ਾਹਰਾ

08:06 AM Aug 18, 2023 IST
ਧੂਰੀ ਵਿੱਚ ਕੀਤੇ ਗਏ ਮੁਜ਼ਾਹਰੇ ਵਿੱਚ ਸ਼ਾਮਲ ਕਿਸਾਨ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।

ਹਰਦੀਪ ਸਿੰਘ ਸੋਢੀ
ਧੂਰੀ, 17 ਅਗਸਤ
ਇੱਥੋਂ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨਾਂ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਪੜੇ ਲਾਹ ਕੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਹਰਜੀਤ ਸਿੰਘ ਬੁੱਗਰਾ ਨੇ ਕਿਹਾ ਕਿ ਧੂਰੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਗੰਨੇ ਦੀ 17 ਕਰੋੜ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨਾਂ ਨੂੰ ਮਜਬੂਰਨ ਪ੍ਰਦਰਸ਼ਨ ਕਰਨਾ ਪਿਆ ਹੈ ਕਿਉਂਕਿ ਕਿ ਇਹ ਰਾਸ਼ੀ ਦਿਵਾਉਣ ਲਈ ਨਾ ਸਰਕਾਰ ਨੇ ਕੁਝ ਕੀਤਾ ਹੈ, ਨਾ ਸਥਾਨਕ ਪ੍ਰਸ਼ਾਸਨ ਨੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਹਨ, ਦੂਜੇ ਪਾਸੇ ਸ਼ੂਗਰ ਮਿੱਲ ਗੰਨੇ ਦੀ ਬਕਾਇਆ ਰਾਸ਼ੀ ਨਾ ਦੇਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਪਏ ਹਨ। ਉਨ੍ਹਾਂ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਉਨ੍ਹਾਂ ਧੂਰੀ ਅੰਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਕਈ ਚੱਕਰ ਲਾਏ ਹਨ ਤੇ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ ਹਨ ਪਰ ਅਫ਼ਸੋਸ ਉਨ੍ਹਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਉਨ੍ਹਾਂ ਕਿਹਾ ਜੇਕਰ ਜਲਦੀ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਨਾ ਮਿਲੀ ਤਾਂ ਉਹ ਸੰਘਰਸ਼ ਤਿੱਖਾ ਕਰਨਗੇ ਤੇ ਮੁੱਖ ਮਾਰਗ ਜਾਮ ਵੀ ਕੀਤੇ ਜਾਣਗੇ।

Advertisement

Advertisement
Advertisement