ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਪ੍ਰਦਰਸ਼ਨ

07:07 AM Aug 29, 2024 IST
ਡਿਪਟੀ ਰਜਿਸਟਰਾਰ ਦਫ਼ਤਰ ਬਾਹਰ ਧਰਨਾ ਦਿੰਦੇ ਹੋਏ ਕਿਸਾਨ।-ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 28 ਅਗਸਤ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਸਹਿਕਾਰੀ ਅਦਾਰਿਆਂ ਨੂੰ ਬਚਾਉਣ ਲਈ ਅੱਜ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਜੋਤ ਸਿੰਘ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਸੁਪਰਡੈਂਟ ਗੁਰਦੀਪ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਕਿਰਪਾਲ ਸਿੰਘ ਕੋਟਮਾਨਾ, ਡਾ. ਅਜੀਤ ਰਾਮ ਸ਼ਰਮਾ ਝਾਂਡੇ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਦਿੱਤੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਸਹਿਕਾਰੀ ਪ੍ਰਬੰਧ ਤੋੜ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ ਜਿਸ ਨਾਲ ਪਹਿਲਾਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦਾ ਧੰਦਾ ਬਿਲਕੁਲ ਹੀ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਸਹਿਕਾਰੀ ਪ੍ਰਬੰਧ ਖਤਮ ਹੋਣ ਨਾਲ ਬੇਰੁਜ਼ਗਾਰੀ ਵਧੇਗੀ ਉਥੇ ਮਹਿੰਗਾਈ ਵੀ ਬੇਕਾਬੂ ਹੋ ਜਾਵੇਗੀ।
ਇਸ ਮੌਕੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਮਲਕੀਤ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਮੋਹਨਜੀਤ ਸਿੰਘ, ਅਮਰਜੀਤ ਸਿੰਘ ਸਹਿਜਾਦ, ਨਛੱਤਰ ਸਿੰਘ, ਕੁਲਵੰਤ ਸਿੰਘ ਮੋਹੀ, ਪ੍ਰਦੀਪ ਸਿੰਘ ਮਾਂਗਟ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ ਅਤੇ ਚਮਕੌਰ ਸਿੰਘ ਛਪਾਰ ਹਾਜ਼ਰ ਸਨ।

Advertisement

ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ

ਧਰਨਾਕਾਰੀਆਂ ਨੇ ਕਿਹਾ ਕਿ ਸਹਿਕਾਰੀ ਪ੍ਰਬੰਧ ਨੂੰ ਬਚਾਉਣ ਲਈ ਭ੍ਰਿਸ਼ਟ ਅਫਸਰਸ਼ਾਹੀ ਨੂੰ ਨੱਥ ਪਾਉਣ ਦੀ ਲੋੜ ਹੈ। ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਹਿਕਾਰੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਬੀਜ, ਦਵਾਈਆਂ, ਖਾਦਾਂ ਤੇ ਖੇਤੀਬਾੜੀ ਦੇ ਸੰਦਾਂ ਦਾ ਪ੍ਰਬੰਧ ਕਰ ਕੇ ਦਿੰਦੀ ਪਰ ਸਰਕਾਰ ਨੇ ਇਨ੍ਹਾਂ ਅਦਾਰਿਆਂ ਨੂੰ ਅੱਖੋ ਪਰੋਖੇ ਕੀਤਾ ਹੈ ਜਿਸ ਕਾਰਨ ਕਿਸਾਨ ਤੇ ਪੇਂਡੂ ਲੋਕ ਕਾਰਪੋਰੇਟਾਂ ਦੀ ਦੂਹਰੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਡੇਅਰੀ ਤੇ ਖੇਤੀ ਲਈ ਵਿਆਜ ਮੁਕਤ ਕਰਜ਼ੇ ਦਿੱਤੇ ਜਾਣ ਅਤੇ ਸਹਿਕਾਰੀ ਮਹਿਕਮੇ ਦੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜੇ ਸਰਕਾਰ ਨੇ ਸਹਿਕਾਰੀ ਪ੍ਰਬੰਧ ਦੇ ਵਿਕਾਸ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਜ਼ੋਰਦਾਰ ਸੰਘਰਸ਼ ਕਰਨਗੇ।

Advertisement
Advertisement