ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਬਿਜਲੀ ਦਫ਼ਤਰ ਅੱਗੇ ਮੁਜ਼ਾਹਰਾ

05:30 PM Jun 23, 2023 IST

ਜਗਤਾਰ ਸਿੰਘ ਨਹਿਲ

Advertisement

ਲੌਂਗੋਵਾਲ, 13 ਜੂਨ

ਪਵਰਕੌਮ ਸਬ-ਡਿਵੀਜ਼ਨ ਲੌਂਗੋਵਾਲ ਦੇ ਮੁਲਾਜ਼ਮਾਂ ਵੱਲੋਂ ਕੰਮ ਬਦਲੇ ਪੈਸੇ ਮੰਗਣ, ਹਨੇਰੀ ਕਾਰਨ ਡਿੱਗੀਆਂ ਲਾਈਨਾਂ ਨੂੰ ਚਾਲੂ ਨਾ ਕਰਨ ਅਤੇ ਕਿਸਾਨਾਂ ਨੂੰ ਖੱਜਲ ਖੁਆਰ ਕਰਨ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਅੱਜ ਰੋਸ ਧਰਨਾ ਸ਼ੁਰੂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਰਿਸ਼ਵਤਖੋਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਕਿਸਾਨਾਂ ਦੇ ਪੈਸੇ ਵਾਪਸ ਨਹੀਂ ਕੀਤੇ ਜਾਂਦੇ ਅਤੇ ਰੁਕੇ ਹੋਏ ਕੰਮ ਕਰਕੇ ਲਾਈਨਾਂ ਚਾਲੂ ਨਹੀਂ ਕੀਤੀਆਂ ਜਾਂਦੀਆਂ ਮੋਰਚਾ ਜਾਰੀ ਰਹੇਗਾ।

Advertisement

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂਆਂ ਨਾਲ ਕਈ ਵਾਰ ਮੀਟਿੰਗਾਂ ਕਰਕੇ ਵਿਸ਼ਵਾਸ ਦਿਵਾਇਆ ਸੀ ਕਿ ਕਿਸਾਨਾਂ ਦੇ ਕੰਮ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕੀਤੇ ਜਾਣਗੇ ਪਰ ਵਾਰ-ਵਾਰ ਗੇੜੇ ਮਾਰਨ ਦੇ ਬਾਵਜੂਦ ਕੰਮ ਨਹੀਂ ਕੀਤੇ ਗਏ ਅਤੇ ਕਿਸਾਨਾਂ ਤੋਂ ਕੰਮ ਕਰਾਉਣ ਬਦਲੇ ਮੁਲਾਜ਼ਮਾਂ ਨੇ ਕਥਿਤ ਤੌਰ ਤੇ ਰਿਸ਼ਵਤ ਲੈ ਕੇ ਕਿਸਾਨਾਂ ਦੀ ਲੁੱਟ ਕੀਤੀ ਹੈ। ਕਿਸਾਨਾਂ ਨਾਲ ਅਜਿਹਾ ਸਲੂਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਦਾਅਵੇ ਕਰ ਰਹੀ ਹੈ ਪਰ ਹਕੀਕਤ ਇਸ ਤੋਂ ਉਲਟ ਹੈ। ਇਸ ਕਾਰਨ ਮਜਬੂਰ ਹੋ ਕੇ ਅੱਜ ਮੋਰਚਾ ਲਾਉਣਾ ਪਿਆ ਹੈ । ਅੱਜ ਦੇ ਰੋਸ ਧਰਨੇ ਨੂੰ ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ,ਕਰਮ ਸਿੰਘ ਅਤੇ ਰਾਜਾ ਸਿੰਘ ਜੈਦ, ਭੋਲਾ ਸਿੰਘ ਪਨਾਂਚ, ਜੱਗੀ ਬਰਾੜ, ਬਲਵਿੰਦਰ ਸਿੰਘ ਭੋਲਾ, ਬੀਕੇਯੂ ਡਕੌਂਦਾ ਦੇ ਆਗੂ ਭੋਲਾ ਸਿੰਘ, ਮਹਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਹਮਾਇਤ ਕੀਤੀ। ਉਧਰ, ਪਾਵਰਕੌਮ ਦੇ ਐੱਸਡੀਓ ਇੰਜਨੀਅਰ ਸੁਭਾਸ਼ ਚੰਦਰ ਨਾਲ ਪੱਖ ਲੈਣ ਲਈ ਫੋਨ ਕੀਤਾ ਗਿਆ ਤਾਂ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।

Advertisement