ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

10:52 AM Nov 23, 2024 IST
ਜਾਹਲਾਂ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਨਵੰਬਰ
ਦੱਖਣੀ ਬਾਈਪਾਸ ਲਈ ਐਕੁਆਇਰ ਕੀਤੀ ਗਈ ਨੇੜਲੇ ਪਿੰਡ ਜਾਹਲਾਂ ਦੇ ਕਿਸਾਨਾਂ ਦੀ ਜਮੀਨ ਸਬੰਧੀ ਅਜੇ ਕਈ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਪਰ ਕਈ ਪਰਿਵਾਰ ਮਿਲੇ ਮੁਆਵਜ਼ੇ ਨਾਲ ਸਹਿਮਤ ਵੀ ਹਨ।
ਇਸੇ ਦੌਰਾਨ ਅੱਜ ਜਦੋਂ ਕੁਝ ਪ੍ਰਸ਼ਾਸਨਿਕ ਅਧਿਕਾਰੀ ਕਬਜ਼ਾ ਕਾਰਵਾਈ ਸਬੰਧੀ ਪਿੰਡ ’ਚ ਗਏ ਤਾਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਸਣੇ ਪਿੰਡ ਦੇ ਕੁਝ ਵਸਨੀਕ ਵੀ ਇਕੱਠੇ ਹੋ ਗਏ। ਲੋਕਾਂ ਨੇ ਕਿਹਾ ਕਿ ਮੁਆਵਜ਼ੇ ਦੀ ਬਕਾਇਆ ਰਾਸ਼ੀ ਜਾਰੀ ਹੋਣ ਤੱਕ ਉਹ ਆਪਣੀਆਂ ਜ਼ਮੀਨਾਂ ’ਤੇ ਕਬਜ਼ਾ ਨਹੀਂ ਹੋਣ ਦੇਣਗੇ। ਇਸ ਮੌਕੇ ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਸੂਬਾਈ ਆਗੂ ਸਤਵੰਤ ਸਿੰਘ ਵਜੀਦਪੁਰ, ਬਲਾਕ ਪਟਿਆਲਾ ਦੇ ਪ੍ਰਧਾਨ ਜਗਤਾਰ ਸਿੰਘ ਬਰਸਟ, ਪਵਨ ਕੁਮਾਰ ਪਸਿਆਣਾ, ਗੁਰਚਰਨ ਸਿੰਘ ਮੈਣ, ਸੇਵਕ ਸਿੰਘ ਮੈਣ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਗੱਜੂਮਾਜਰਾ, ਰਜਿੰਦਰ ਸਿੰਘ, ਪ੍ਰਗਟ ਸਿੰਘ, ਜਗਵੰਤ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਜਾਹਲਾਂ ਅਤੇ ਜਗਦੀਪ ਸਿੰਘ ਛੰਨਾਂ ਸਣੇ ਹੋਰ ਆਗੂ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਬਿਨਾਂ ਹੀ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਈਆਂ ਜਾ ਰਹੀਆਂ ਹਨ। ਦੂਜੇ ਪਾਸੇ ਇੱਕ ਜ਼ਿਲ੍ਹਾ ਅਧਿਕਾਰੀ ਨੇ ਕਿਹਾ ਸੀ ਕਿ ਅੱਜ ਦੀ ਇਸ ਫੇਰੀ ਨਾਲ ਉਨ੍ਹਾਂ ਕਿਸਾਨਾ ਦੀ ਜ਼ਮੀਨ ਦਾ ਕੋਈ ਸਬੰਧ ਨਹੀਂ ਸੀ, ਜਿਨ੍ਹਾਂ ਨਾਲ ਅਜੇ ਸਹਿਮਤੀ ਨਹੀਂ ਬਣ ਸਕੀ।

Advertisement

Advertisement