ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਨਖਾਹਾਂ ਨਾ ਮਿਲਣ ਤੋਂ ਖਫ਼ਾ ਜੰਗਲਾਤ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ

07:22 AM Aug 08, 2024 IST
ਸੰਗਰੂਰ ਵਿੱਚ ਮੁਜ਼ਾਹਰਾ ਕਰਦੇ ਹੋਏ ਜੰਗਲਾਤ ਦਫ਼ਤਰ ਦੇ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਅਗਸਤ
ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਜੰਗਲਾਤ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਮੁਲਾਜ਼ਮ ਰੋਕੀਆਂ ਤਨਖਾਹਾਂ ਨਾ ਮਿਲਣ ਤੋਂ ਖਫ਼ਾ ਸਨ ਜੋ ਕਿ ਤੁਰੰਤ ਤਨਖਾਹਾਂ ਜਾਰੀ ਕਰਨ ਅਤੇ ਹੋਰ ਮੰਗਾਂ ਦੇ ਨਿਪਟਾਰੇ ਦੀ ਮੰਗ ਕਰ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਮੇਲਾ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਕਰੀਬ 20/25 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾਦੀਆਂ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਰੋਕੀਆਂ ਤਨਖਾਹਾਂ ਜਾਰੀ ਕਰਾਉਣ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁਲਾਜ਼ਮਾਂ ਨੂੰ ਕੰਮ ਤੋਂ ਜਵਾਬ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮ ਨੂੰ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਪੂਰੀ ਤਨਖਾਹ ਦਿੱਤੀ ਜਾਵੇ ਅਤੇ ਬਿਨਾਂ ਵਜ੍ਹਾ ਖੱਜਲ ਖੁਆਰ ਨਾ ਕੀਤਾ ਜਾਵੇ। ਧਰਨੇ ਦੌਰਾਨ ਆਗੂਆਂ ਨੇ ਦੱਸਿਆ ਕਿ ਡੀਐੱਫਓ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਨਿਪਟਾਰੇ ਲਈ 16 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ।
ਇਸ ਮੌਕੇ ਯੂਨੀਅਨ ਆਗੂ ਸੀਤਾ ਰਾਮ ਸ਼ਰਮਾ, ਇੰਦਰ ਸਿੰਘ ਧੂਰੀ, ਹੰਸ ਰਾਜ ਦੀਦਾਰਗੜ੍ਹ, ਨਾਜਰ ਸਿੰਘ ਈਸੜਾ, ਕੇਵਲ ਸਿੰਘ ਗੁੱਜਰਾਂ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਗਮਦੂਰ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਤੇ ਅਮਰੀਕ ਸਿੰਘ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement