ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜੰਗਲਾਤ ਵਰਕਰਾਂ ਵੱਲੋਂ ਪ੍ਰਦਰਸ਼ਨ

07:30 AM Apr 24, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 23 ਅਪਰੈਲ
ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਮੰਡਲ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਦਿਹਾੜੀਦਾਰ ਕਾਮਿਆਂ ਵਿਰੁੱਧ ਮਾਰੂ ਨੀਤੀਆਂ ਵਿਰੁੱਧ ਵਣ ਮੰਡਲ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਬਲਵੀਰ ਸਿਵੀਆ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਦਾ ਲੰਮੇ ਸਮੇਂ ਤੱਕ ਕੱਚੇ ਰੱਖ ਕੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਮਿਆਂ ਵਿੱਚੋਂ ਕਈਆਂ ਨੂੰ ਕੰਮ ਕਰਦਿਆਂ ਨੂੰ ਵੀਹ-ਵੀਹ ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ ਪਰ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਹੁਣ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਇਨ੍ਹਾਂ ਕਾਮਿਆਂ ਦੁਆਰਾ ਕੀਤੇ ਜਾਣ ਵਾਲੇ ਕੰਮ ਲਈ ਕੀਤੇ ਜਾਣ ਵਾਲੇ ਭੁਗਤਾਨ ਨੂੰ ਮਨਰੇਗਾ ਸਕੀਮ ਤਹਿਤ ਲਿਆਉਣ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਰੋਸ ਪ੍ਰਗਟਾਵਾ ਕਰਦਿਆਂ ਵਿੱਤ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ। ਇਸ ਮੌਕੇ ਮੰਡਲ ਸਕੱਤਰ ਜਗਦੀਸ਼ ਕੁਮਾਰ, ਫਰੀਦਕੋਟ ਰੇਂਜ ਦੇ ਪ੍ਰਧਾਨ ਮੋਦਨ ਸਿੰਘ, ਜਨਰਲ ਸਕੱਤਰ ਪਰਮਜੀਤ ਸਿੰਘ, ਫਾਜ਼ਿਲਕਾ ਰੇਂਜ ਦੇ ਪ੍ਰਧਾਨ ਛਿੰਦਰ ਸਿੰਘ ਫਲੀਆਂਵਾਲਾ, ਸਕੱਤਰ ਮਾਘ ਸਿੰਘ, ਅਬੋਹਰ ਰੇਂਜ ਤੋਂ ਸੂਬਾ ਕਮੇਟੀ ਮੈਂਬਰ ਰਾਮ ਕੁਮਾਰ, ਅਬੋਹਰ ਰੇਂਜ ਦੇ ਸਕੱਤਰ ਭਾਗੀਰਥ, ਸ਼੍ਰੀ ਮੁਕਤਸਰ ਸਾਹਿਬ ਰੇਂਜ ਦੇ ਜਨਰਲ ਸਕੱਤਰ ਤ੍ਰਿਲੋਕ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਬਲਵੰਤ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement