ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ ਖ਼ਿਲਾਫ਼ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਵਿਖਾਵਾ

10:21 AM Oct 10, 2024 IST
ਸੰਗਰੂਰ ’ਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੀਆਂ ਹੋਈਆਂ ਮਹਿਲਾ ਆਗੂ। -ਫੋਟੋ: ਲਾਲੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਅਕਤੂਬਰ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਤੇ ਹਸਪਤਾਲ ਵਿੱਚ ਟਰੇਨੀ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਤੇ ਦੇਸ਼ ਵਿੱਚ ਔਰਤਾਂ ਖ਼ਿਲਾਫ਼ ਵੱਧ ਰਹੀਆਂ ਜਬਰ-ਜਨਾਹ ਦੀਆਂ ਘਟਨਾਵਾਂ ਵਿਰੁੱਧ ਇਸਤਰੀ ਜਾਗ੍ਰਿਤੀ ਮੰਚ ਨੇ ਅੱਜ ਰੋਸ ਵਿਖਾਵਾ ਕੀਤਾ ਅਤੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਇਸਤਰੀ ਜਾਗ੍ਰਿਤੀ ਮੰਚ ਦੀ ਸਕੱਤਰ ਅਮਨਦੀਪ ਕੌਰ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਖ਼ਿਲਾਫ਼ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਕੋਲਕਾਤਾ ਵਿੱਚ ਮਹਿਲਾ ਡਾਕਟਰ ਦੀ ਹੱਤਿਆ ਮਾਮਲੇ ਵਿਚ ਦੋ ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ ਪਰ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਾਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰਾਂ ਵੱਲੋਂ ਇੱਕ ਦੂਜੇ ਖਿਲਾਫ਼ ਚਿੱਕੜ ਉਛਾਲੀ ਤੋਂ ਬਿਨਾਂ ਕੁਝ ਨਹੀਂ ਕੀਤਾ ਜਾ ਰਿਹਾ। ਕੋਲਕਾਤਾ ਦੀ ਘਟਨਾ ਤੋਂ ਬਾਅਦ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਦਲਾਪੁਰ, ਉਤਰਾਖੰਡ, ਉੜੀਸਾ, ਉਜੈਨ ਤੋਂ ਇਲਾਵਾ ਹੋਰ ਕਈ ਹੋਰ ਥਾਵਾਂ ’ਤੇ ਔਰਤਾਂ ਖ਼ਿਲਾਫ਼ ਘਟਨਾਵਾਂ ਵਾਪਰੀਆਂ ਹਨ। ਦੇਸ਼ ਦੇ ਸਿਆਸਤਦਾਨ ਲਗਾਤਾਰ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਨਿੱਤ ਦਿਨ ਨਵੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਔਰਤਾਂ ਨੇ ਇਨਸਾਫ਼ ਨਾ ਦੇਣ ਵਾਲੀਆਂ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਔਰਤ ਆਗੂ ਅਮਨਦੀਪ ਕੌਰ, ਜਸਵੀਰ ਕੌਰ ਹੇੜੀਕੇ ਨੇ ਮੰਗ ਕੀਤੀ ਕਿ ਕੋਲਕਾਤਾ ਦੇ ਮਹਿਲਾ ਟਰੇਨੀ ਡਾਕਟਰ ਦੇ ਕੇਸ ਦੀ ਸਮਾਂਬੱਧ ਜਾਂਚ ਕਰਕੇ ਤੱਥ ਲੋਕਾਂ ਦੇ ਸਾਹਮਣੇ ਲਿਆਂਦੇ ਜਾਣ, ਕੰਮ-ਕਾਜੀ ਥਾਵਾਂ ਉੱਤੇ ‘ਐਂਟੀ ਸੈਕਸ਼ੂਅਲ ਹਰਾਸਮੈਂਟ ਸੈੱਲ’ ਸੱਤਾ ਦੇ ਹੱਥ ਠੋਕੇ ਨਾ ਬਣ ਕੇ ਔਰਤਾਂ ਦੇ ਹਿੱਤਾਂ ਲਈ ਕੰਮ ਕਰਨ, ਪੁਲੀਸ ਨੂੰ ਪਿੱਤਰਸਤਾ ਵਾਲੇ ਰਵੱਈਏ ਦੀ ਬਜਾਏ ਪ੍ਰੋਫੈਸ਼ਨਲ ਵਿਵਹਾਰ ਨੂੰ ਯਕੀਨੀ ਬਣਾਇਆ ਜਾਵੇ, ਜਿਨਸੀ ਸ਼ੋਸ਼ਣ ਦੀਆਂ ਸ਼ਿਕਾਰ ਨੂੰ ਇਨਸਾਫ ਦੇਣ ਲਈ ਫਾਸਟ ਟਰੈਕ ਅਦਾਲਤਾਂ ਰਾਹੀਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਕੀਤੀ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਕਮਲਦੀਪ ਕੌਰ , ਰੁਕਸਾਣਾ ਰਟੋਲਾਂ, ਅੱਛਰੋ ਦੁੱਗਰੀ ਆਦਿ ਨੇ ਸੰਬੋਧਨ ਕੀਤਾ।

Advertisement

Advertisement