ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨਾਮ ’ਚ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਪ੍ਰਦਰਸ਼ਨ

09:55 AM May 08, 2024 IST
ਸੁਨਾਮ ਦੇ ਬਾਜ਼ਾਰਾਂ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਿੱਡ-ਡੇਅ ਮੀਲ ਵਰਕਰ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 7 ਮਈ
ਲਾਲਾ ਝੰਡਾ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕੱਢਦਿਆਂ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਸੀਟੀਯੂ ਦੇ ਆਗੂ ਸਰਬਜੀਤ ਸਿੰਘ ਵੜੈਚ, ਮਿੱਡ-ਡੇਅ ਮੀਲ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਜਸਮੇਲ ਕੌਰ ਬੀਰਕਲਾਂ ਅਤੇ ਮੱਖਣ ਸਿੰਘ ਜਖੇਪਲ ਦੀ ਸਾਂਝੀ ਅਗਵਾਈ ਹੇਠ ਮਾਤਾ ਮੋਦੀ ਪਾਰਕ ਵਿੱਚ ਇਕੱਠੇ ਹੋਏ। ਇਨ੍ਹਾਂ ਕਾਰਕੁਨਾਂ ਦਾ ਦੋਸ਼ ਸੀ ਕਿ ਸੂਬਾ ਸਰਕਾਰ ਕਿਰਤੀਆਂ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ‘ਆਪ’ ਸਰਕਾਰ ਵੱਲੋਂ ਉਜਰਤ ਦੇ ਸਵਾਲ ਉੱਪਰ ਚੁੱਪ ਧਾਰਨ ਕੀਤੀ ਹੋਈ ਹੈ।
ਆਗੂਆਂ ਇਸ ਮੌਕੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਹਰ ਥਾਂ ਵਿਰੋਧ ਕੀਤਾ ਜਾਵੇਗਾ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਇਸ ਮੌਕੇ ਨਿਰਮਲ ਕੌਰ, ਜੱਸੀ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ ਲੌਂਗੋਵਾਲ, ਸੁਖਵਿੰਦਰ ਕੌਰ ਤੇ ਬੀਰ ਕੌਰ ਉੱਪਲੀ ਆਦਿ ਮੌਜੂਦ ਸਨ।

Advertisement

Advertisement
Advertisement