ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀ ਧਿਰ ਦੇ ਐੱਮਪੀਜ਼ ਵੱਲੋਂ ਸੰਸਦ ਭਵਨ ਕੰਪਲੈਕਸ ’ਚ ਪ੍ਰਦਰਸ਼ਨ

12:50 PM Jul 01, 2024 IST
ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕਰਦੇ ਹੋਏ ‘ਇੰਡੀਆ’ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 1 ਜੁਲਾਈ
ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੁਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਜਾਂਚ ਏਜਸੰੀਆਂ ਦਾ ਗ਼ਲਤ ਇਸਤੇਮਾਲ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਵਿਰੋਧੀ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ, ‘‘ਜਾਂਚ ਏਜੰਸੀਆਂ ਦੇ ਗ਼ਲਤ ਇਸਤੇਮਾਲ ਖ਼ਿਲਾਫ਼ ‘ਇੰਡੀਆ’ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ ਹੈ।’’ ਵਿਰੋਧੀ ਸੰਸਦ ਮੈਂਬਰਾਂ ਨੇ ‘ਹਿਟਲਰਸ਼ਾਹੀ ਮੁਰਦਾਬਾਦ’ ਅਤੇ ‘ਵਿਰੋਧੀ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਬੰਦ ਕਰੋ’ ਦੇ ਨਾਅਰੇ ਲਾਏ। -ਪੀਟੀਆਈ

Advertisement

Advertisement
Advertisement