ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿਉਂਸਿਪਲ ਮੁਲਾਜ਼ਮਾਂ ਵੱਲੋਂ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ

08:51 AM Jun 25, 2024 IST
ਪ੍ਰਦਰਸ਼ਨ ਕਰਦੇ ਹੋਏ ਨਿਗਮ ਦੇ ਸਫਾਈ ਕਰਮਚਾਰੀ।

ਦਵਿੰਦਰ ਸਿੰਘ
ਯਮੁਨਾਨਗਰ, 24 ਜੂਨ
ਮਿਉਂਸਿਪਲ ਕਰਮਚਾਰੀ ਯੂਨੀਅਨ ਦੇ ਯੂਨਿਟ ਹੈੱਡ ਪਾਪਲਾ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਨੇ ਅੱਜ ਨਿਗਮ ਦਫ਼ਤਰ ਅੱਗੇ ਇਕੱਠੇ ਹੋ ਕੇ ਆਪਣੀਆਂ ਲਟਕਦੀਆਂ ਮੰਗਾਂ ਦੇ ਰੋਸ ਵਜੋਂ ਨਿਗਮ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸੂਬਾ ਜਨਰਲ ਸਕੱਤਰ ਮਾਂਗੇ ਰਾਮ ਤਿਗਰਾ, ਜ਼ਿਲ੍ਹਾ ਪ੍ਰਧਾਨ ਪ੍ਰਵੇਸ਼ ਪਰੋਚਾ ਅਤੇ ਜ਼ਿਲ੍ਹਾ ਸਕੱਤਰ ਗੁਲਸ਼ਨ ਭਾਰਦਵਾਜ਼ ਨੇ ਨਿਗਮ ਕਮਿਸ਼ਨਰ ਨੂੰ ਨੋਟਿਸ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਦੀਆਂ ਲਟਕਦੀਆਂ ਮੰਗਾਂ ਨੂੰ ਨਿਗਮ ਅਧਿਕਾਰੀਆਂ ਵੱਲੋਂ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਪਹਿਲਾਂ ਵੀ ਕਈ ਵਾਰ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਅਧਿਕਾਰੀ ਕੋਈ ਧਿਆਨ ਨਹੀਂ ਦੇ ਰਹੇ। ਇਸ ਮੌਕੇ ਉੱਪ ਪ੍ਰਧਾਨ ਬਲਦੀਪ, ਸਕੱਤਰ ਰਮਨ, ਖ਼ਜ਼ਾਨਚੀ ਗੁਲਜ਼ਾਰ ਅਹਿਮਦ, ਜੀਤੋ, ਕਮਲੇਸ਼, ਸ੍ਰੀਚੰਦ, ਪ੍ਰਿੰਸ ਅਤੇ ਮੁਕੇਸ਼ ਆਦਿ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਵਿੱਚ ਪੇਅਰੋਲ ਕਰਮਚਾਰੀਆਂ ਨੂੰ ਕਣਕ ਖਰੀਦਣ ਲਈ ਐਡਵਾਂਸ ਦੇਣਾ, ਰੈਗੂਲਰ ਸਫ਼ਾਈ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ, ਕਰਮਚਾਰੀਆਂ ਨੂੰ ਐਲਟੀਸੀ ਸੀਨੀਆਰਤਾ ਦੇ ਆਧਾਰ ’ਤੇ ਸਫ਼ਾਈ ਇੰਸਪੈਕਟਰ ਦੀ ਤਰੱਕੀ ਦੇਣਾ, ਪਿੰਡਾਂ ਦੇ ਚੌਕੀਦਾਰਾਂ ਨੂੰ ਪੰਜ ਸਾਲ ਦਾ ਸਾਈਕਲ ਭੱਤਾ, ਬੈਟਰੀਆਂ, ਸੀਟੀਆਂ ਅਤੇ ਵਰਦੀਆਂ ਦੇਣਾ ਆਦਿ ਸ਼ਾਮਲ ਹਨ।

Advertisement

Advertisement
Advertisement