For the best experience, open
https://m.punjabitribuneonline.com
on your mobile browser.
Advertisement

ਸਿਵਲ ਹਸਪਤਾਲ ’ਚ ਨਰਸਿੰਗ ਸਟਾਫ ਵੱਲੋਂ ਪ੍ਰਦਰਸ਼ਨ

08:57 AM Jul 26, 2024 IST
ਸਿਵਲ ਹਸਪਤਾਲ ’ਚ ਨਰਸਿੰਗ ਸਟਾਫ ਵੱਲੋਂ ਪ੍ਰਦਰਸ਼ਨ
ਯਮੁਨਾਨਗਰ ਸਿਵਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਸਟਾਫ ਨਰਸਾਂ।
Advertisement

ਪੱਤਰ ਪ੍ਰੇਰਕ
ਯਮੁਨਾਨਗਰ, 25 ਜੁਲਾਈ
ਯਮੁਨਾਨਗਰ ਜ਼ਿਲ੍ਹੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਡਾਕਟਰ ਤੇ ਨਰਸਿੰਗ ਸਟਾਫ ਹੜਤਾਲ ’ਤੇ ਹਨ। ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਨਰਸਿੰਗ ਸਟਾਫ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਯਮੁਨਾਨਗਰ ਦੇ 35 ਡਾਕਟਰਾਂ ਵਿੱਚੋਂ 21 ਡਾਕਟਰ ਹੜਤਾਲ ’ਤੇ ਰਹੇ ਪਰ ਵਿਭਾਗ ਨੇ ਨੈਸ਼ਨਲ ਹੈਲਥ ਮਿਸ਼ਨ ਸਮੇਤ ਹੋਰ ਪ੍ਰਾਜੈਕਟਾਂ ਵਿੱਚ ਲੱਗੇ ਡਾਕਟਰਾਂ ਦੀਆਂ ਸੇਵਾਵਾਂ ਲੈ ਕੇ ਸਥਿਤੀ ਨੂੰ ਆਮ ਵਾਂਗ ਰੱਖਣ ਦੀ ਕੋਸ਼ਿਸ਼ ਕੀਤੀ ਗਈ। ਯਮੁਨਾਨਗਰ ਜ਼ਿਲ੍ਹਾ ਮੈਡੀਕਲ ਅਫ਼ਸਰ ਡਾ. ਦਿਵਿਆ ਮੰਗਲਾ ਦਾ ਕਹਿਣਾ ਹੈ ਕਿ ਸਾਰੀਆਂ ਸੇਵਾਵਾਂ ਆਮ ਵਾਂਗ ਚੱਲ ਰਹੀਆਂ ਹਨ, ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਈ। ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਦੇ ਹੜਤਾਲ ’ਤੇ ਰਹਿਣ ਕਰ ਕੇ ਕੁਝ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਨਰਸਿੰਗ ਸਟਾਫ਼ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 2 ਘੰਟੇ ਦੀ ਹੜਤਾਲ ਕੀਤੀ। ਯਮੁਨਾਨਗਰ ਜ਼ਿਲ੍ਹੇ ਵਿੱਚ ਡਾਕਟਰਾਂ ਅਤੇ ਨਰਸਿੰਗ ਸਟਾਫ ਹੜਤਾਲ ਕਾਰਨ ਸਿਹਤ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ ਪਰ ਵਿਭਾਗ ਦੇ ਸੀਨੀਅਰ ਅਧਿਕਾਰੀ ਸਾਰੀਆਂ ਸੇਵਾਵਾਂ ਆਮ ਵਾਂਗ ਰਹਿਣ ਦਾ ਦਾਅਵਾ ਕਰ ਰਹੇ ਹਨ।

Advertisement

Advertisement
Advertisement
Author Image

joginder kumar

View all posts

Advertisement