For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

10:39 AM May 26, 2024 IST
ਪੈਨਸ਼ਨਰਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਮਈ
ਇੱਥੇ ਅੱਜ ਪੰਜਾਬ, ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ, ਪੰਜਾਬ ਬਲਾਕ ਲਹਿਰਾਗਾਗਾ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੁਰਾਣਾ ਬੱਸ ਅੱਡਾ ਸਥਿਤ ਮਿਉਂਸਿਪਲ ਪਾਰਕ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਅਤੇ ਕੇਂਦਰ ਦੀ ਫਿਰਕੂ-ਫ਼ਾਸ਼ੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਨਤਕ ਅਦਾਰਿਆਂ ਨੂੰ ਖਤਮ ਕਰਕੇ, ਸਰਕਾਰੀ ਵਿਭਾਗਾਂ ਵਿੱਚ ਲੱਖਾਂ ਪੋਸਟਾਂ ਖਤਮ ਕਰਕੇ ਅਤੇ ਖਾਲੀ ਰੱਖ ਕੇ, ਪੁਰਾਣੀ ਪੈਨਸ਼ਨ ਸਕੀਮ ਖਤਮ ਕਰਕੇ, ਆਊਟਸੋਰਸਿੰਗ ਤੇ ਮਾਣਭੱਤਾ ਵਰਕਰ ਨੂੰ ਨਿਗੂਣੀਆਂ ਤਨਖਾਹਾਂ ਤੇ ਭੱਤੇ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹਿੱਤਾਂ ਨੂੰ ਲਗਾਤਾਰ ਖੋਰਾ ਲਾ ਕੇ ਅਡਾਨੀ ਤੇ ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹ ਦਿੱਤੀ ਗਈ ਹੈ। ਆਗੂਆਂ ਨੇ ਲੋਕਾਂ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਅਤੇ ਵਾਅਦਿਆਂ ਤੋਂ ਮੁਕਰਨ ਵਾਲੀ ‘ਆਪ’ ਸਰਕਾਰ ਨੂੰ ਵੀ ਸਬਕ ਸਿਖਾਉਣ ਦੀ ਗੱਲ ਆਖੀ। ਇਸ ਮੌਕੇ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮਾਸਟਰ ਰਘਬੀਰ ਭੁਟਾਲ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਛੱਜੂ ਰਾਮ ਮਨਿਆਣਾ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੁਰਚਰਨ ਸਿੰਘ, ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਪੂਰਨ ਸਿੰਘ ਖਾਈ, ਡੀਟੀਐੱਫ ਦੇ ਆਗੂ ਮਾਸਟਰ ਸੁਖਵਿੰਦਰ ਗਿਰ, ਪਾਵਰਕੌਮ ਪੈਨਸ਼ਨਰ ਯੂਨੀਅਨ ਦੇ ਮਹਿੰਦਰ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਐਕਸ਼ਨ ਕਮੇਟੀ ਦੇ ਦਵਿੰਦਰ ਸਿੰਘ ਤੇ ਡੀਟੀਐੱਫ ਆਗੂ ਹਰਭਗਵਾਨ ਗੁਰਨੇ, ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤੇ ਆਈਟੀਆਈ ਐਂਪਲਾਈਜ਼ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×