ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ

09:03 AM Mar 17, 2024 IST
ਸੂਬਾ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਦੇ ਹੋਏ ਪੈਨਸ਼ਨਰ।

ਲਖਵੀਰ ਸਿੰਘ ਚੀਮਾ
ਟੱਲੇਵਾਲ,­­ 16 ਮਾਰਚ
ਸੂਬਾ ਸਰਕਾਰ ਦੇ ਬਜਟ ਦੇ ਰੋਸ ਵਜੋਂ ਅੱਜ ਪਿੰਡ ਚੀਮਾ ਦੇ ਗ਼ਰੀਬ ਮਜ਼ਦੂਰ ਪੈਨਸ਼ਨ ਧਾਰਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੀਟੂ ਦੇ ਸੂਬਾਈ ਸਕੱਤਰ ਸ਼ੇਰ ਸਿੰਘ ਫਰਵਾਹੀ ਅਤੇ ਬਜ਼ੁਰਗ ਪੈਨਸ਼ਨਰ ਨਛੱਤਰ ਸਿੰਘ­, ਗੁਰਚਰਨ ਸਿੰਘ,­ ਸ਼ੇਰ ਖਾਂ,­ ਬੂਟਾ ਸਿੰਘ­, ਕਰਨੈਲ ਸਿੰਘ, ਅਮਰਜੀਤ ਕੌਰ,­ ਲਾਭ ਕੌਰ,­ ਦਾਰਾ ਸਿੰਘ,­ ਮੱਘਰ ਸਿੰਘ ਅਤੇ ਛੋਟੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਸਮੇਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ’ਤੇੇ ਬਜ਼ੁਰਗਾਂ, ਅੰਗਹੀਣਾਂ, ਵਿਧਵਾਵਾਂ ਅਤੇ ਬੱਚਿਆਂ ਦੀ ਵਿੱਤੀ ਸਹਾਇਤਾ ਲਈ ਪੈਨਸ਼ਨ ਵਿੱਚ ਇੱਕ ਹਜ਼ਾਰ ਦਾ ਵਾਧਾ ਕਰ ਕੇ 2500 ਸੌ ਰੁਪਏ ਮਹੀਨਾ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਆਪਣੇ ਕਾਰਜਕਾਲ ਦੇ ਦੋ ਸਾਲ ਹੋਣ ’ਤੇ ਵੀ ਇਸ ਵਿੱਚ ਕੋਈ ਵਾਧਾ ਨਹੀਂ ਕੀਤਾ,­ ਸਗੋਂ ਪੁਰਾਣੀ ਪੈਨਸ਼ਨ ਵੀ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ। ਇਸੇ ਤਰ੍ਹਾਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ,­ ਉਹ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਦਲਾਅ ਦੀਆਂ ਜਿਹੜੀਆਂ ਗੱਲਾਂ ਕਰਦੀ ਸੀ,­ ਉਸ ਮੁਤਾਬਕ ਇਹ ਬਦਲਾਅ ਕਿਤੇ ਨਜ਼ਰ ਨਹੀਂ ਆਉਂਦਾ। ਮਹਿੰਗਾਈ ਅਤੇ ਬਿਮਾਰੀਆਂ ਤੋਂ ਪੀੜਤ ਹਾਜ਼ਰ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਬੈਕਾਂ ਦੇ ਗੇੜੇ ਮਾਰਨ ਦੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਈ ਜਾਵੇ ਤੇ ਪੈਨਸ਼ਨ ਬੈਂਕ ਖਾਤਿਆਂ ਵਿੱਚ ਪਾਈ ਜਾਵੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਸ ਮੰਗ ਨੂੰ ਉਹ ਲੋਕ ਸਭਾ ਚੋਣਾਂ ਸਮੇਂ ਸੱਥਾਂ ਵਿੱਚ ਵੀ ਲਿਜਾਣਗੇ।

Advertisement

Advertisement
Advertisement