ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਖ਼ਿਲਾਫ਼ ਮੁਜ਼ਾਹਰਾ

09:58 AM Aug 14, 2024 IST

ਗਗਨਦੀਪ ਅਰੋੜਾ
ਲੁਧਿਆਣਾ, 13 ਅਗਸਤ
ਸ਼ਹਿਰ ਦੇ ਤਾਜਪੁਰ ਰੋਡ ’ਤੇ ਸਥਿਤ ਸੰਜੇ ਗਾਂਧੀ ਕਲੋਨੀ ਇਲਾਕੇ ’ਚ ਲੋਕਾਂ ਨੇ ਨਸ਼ਿਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ਾ ਛੁਡਾਊ ਕੇਂਦਰ ਬਣਿਆ ਹੋਇਆ ਹੈ ਜਿੱਥੇ ਰੋਜ਼ਾਨਾ ਨੌਜਵਾਨ ਦਵਾਈ ਲੈਣ ਲਈ ਆਉਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਹ ਨਸ਼ਾ ਘੱਟ ਕਰਨ ਦੀ ਬਜਾਇ ਵੱਧ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਔਰਤਾਂ ਇੱਥੇ ਸੁਰੱਖਿਅਤ ਨਹੀਂ ਹਨ। ਇਲਾਕੇ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਦੀ ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ 7 ਦੀ ਪੁਲੀਸ ਮੌਕੇ ’ਤੇ ਪੁੱਜੀ।
ਪੁਲੀਸ ਨੇ ਲੋਕਾਂ ਦੀ ਸਾਰੀ ਗੱਲ ਸੁਣੀ ਜਿਸ ਤੋਂ ਬਾਅਦ ਅਧਿਕਾਰੀਆਂ ਦੇ ਕਹਿਣ ’ਤੇ ਉਹ ਸ਼ਾਂਤ ਹੋਏ। ਸੰਜੇ ਗਾਂਧੀ ਕਲੋਨੀ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ’ਚ ਨਸ਼ੇ ਦਾ ਬੋਲਬਾਲਾ ਹੈ। ਨੌਜਵਾਨ ਸਵੇਰੇ-ਸਵੇਰੇ ਇਲਾਕੇ ਵਿੱਚ ਪਹੁੰਚ ਜਾਂਦੇ ਹਨ ਅਤੇ ਬਿਨਾਂ ਕਿਸੇ ਡਰੋਂ ਨਸ਼ੇ ਦਾ ਸੇਵਨ ਕਰਦੇ ਹਨ। ਔਰਤਾਂ ਨੇ ਦੋਸ਼ ਲਾਇਆ ਕਿ ਇੱਥੋਂ ਨੌਜਵਾਨ ਬਿਨਾਂ ਕਿਸੇ ਡਰ ਦੇ ਸਰਿੰਜਾਂ ਦੀ ਵਰਤੋਂ ਕਰਦੇ ਹਨ। ਔਰਤਾਂ ਨੇ ਦੱਸਿਆ ਕਿ ਉਹ ਕਈ ਵਾਰ ਪੁਲੀਸ ਕੋਲ ਸ਼ਿਕਾਇਤ ਕਰ ਚੁੱਕੀਆਂ ਹਨ, ਪਰ ਪੁਲੀਸ ਇੱਥੇ ਕੋਈ ਕਾਰਵਾਈ ਨਹੀਂ ਕਰ ਰਹੀ।
ਲੋਕਾਂ ਦਾ ਦੋਸ਼ ਹੈ ਕਿ ਇਲਾਕੇ ਦੀ ਸੰਜੇ ਗਾਂਧੀ ਕਲੋਨੀ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹਿਆ ਗਿਆ ਹੈ, ਪਰ ਇੱਥੇ ਨਸ਼ਾ ਖੁੱਲ੍ਹੇਆਮ ਅੰਦਰੋਂ ਹੀ ਮਿਲਦਾ ਹੈ। ਔਰਤਾਂ ਨੇ ਮੰਗ ਕੀਤੀ ਕਿ ਇਸ ਕੇਂਦਰ ਨੂੰ ਇੱਥੋਂ ਹਟਾਇਆ ਜਾਵੇ। ਔਰਤਾਂ ਨੇ ਦੋਸ਼ ਲਾਇਆ ਕਿ ਕਈ ਵਾਰ ਨਸ਼ੇ ਦੇ ਆਦੀ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਇਲਾਕੇ ਵਿੱਚ ਘੁੰਮਦੇ ਰਹਿੰਦੇ ਹਨ, ਜੋ ਇਲਾਕੇ ਵਿੱਚ ਲੰਘਣ ਵਾਲੀਆਂ ਔਰਤਾਂ ਨਾਲ ਦੁਰਵਿਹਾਰ ਕਰਦੇ ਹਨ। ਲੋਕਾਂ ਨੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੋਂ ਮੰਗ ਕੀਤੀ ਹੈ ਕਿ ਇਸ ਕੇਂਦਰ ਨੂੰ ਇੱਥੋਂ ਹਟਾਇਆ ਜਾਵੇ।
ਲੋਕਾਂ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਹੋਵੇਗੀ: ਏਸੀਪੀ
ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਨਸ਼ਾ ਛੁਡਾਊ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇੱਥੇ ਐੱਚਆਈਵੀ ਪਾਜ਼ੀਟਿਵ ਮਰੀਜ਼ਾਂ ਨੂੰ ਸਰਿੰਜਾਂ ਦਿੱਤੀਆਂ ਜਾਂਦੀਆਂ ਹਨ। ਲੋਕਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ।

Advertisement

Advertisement
Advertisement