ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ ਵਿੱਚ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਮੁਜ਼ਾਹਰਾ

07:26 AM Aug 07, 2024 IST
ਬਰਨਾਲਾ ’ਚ ਸੀਵਰੇਜ ਬੋਰਡ ਦੇ ਦਫ਼ਤਰ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਲੋਕ।

ਰਵਿੰਦਰ ਰਵੀ
ਬਰਨਾਲਾ, 6 ਅਗਸਤ
ਕੌਂਸਲਰ ਹੇਮ ਰਾਜ ਗਰਗ ਨੇ ਵਾਰਡ ਨਿਵਾਸੀਆਂ ਨੂੰ ਨਾਲ ਲੈ ਕੇ ਵਾਟਰ ਸਪਲਾਈ ’ਤੇ ਸੀਵਰੇਜ ਬੋਰਡ ਦੇ ਦਫ਼ਤਰ ਵਿੱਚ ਐਕਸੀਅਨ ਤੇ ਐੱਸਡੀਓ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਭਾਗ ਵੱਲੋਂ ਵਿਕਾਸ ਕਾਰਜਾਂ ’ਦੇ ਨਾਮ ’ਤੇ ਖਰਚ ਕੀਤੇ ਕਰੋੜਾਂ ਰੁਪਏ ਦੀ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੀਵਰੇਜ ਵਿਭਾਗ ਦੀ ਲਾਪ੍ਰਵਾਹੀ ਕਾਰਨ ਉਹ ਪਿਛਲੇ 7 ਸਾਲਾਂ ਤੋਂ ਸੀਵਰੇਜ ਦੇ ਮੈਨ ਹੋਲਾਂ ਦੀ ਸਫ਼ਾਈ ਸਬੰਧੀ ਕਈ ਵਾਰ ਮਿਲ ਚੁੱਕੇ ਹਨ ਪਰ ਹਰ ਵਾਰ ਲਾਰਿਆਂ ਤੋਂ ਬਿਨਾਂ ਕੁਝ ਪੱਲੇ ਨਹੀਂ ਪਿਆ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਮੱਸਿਆਂ ਨੂੰ ਧਿਆਨ ’ਚ ਰੱਖਦਿਆਂ ਉਹਨਾਂ ਖੁਦ ਸੰਸਦ ਮੈਂਬਰ ’ਤੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਾਰਡ ਨਿਵਾਸੀਆਂ ਨਾਲ ਮਿਲ ਕੇ ਸਾਰੀ ਸਮੱਸਿਆ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਮਸਲਾ ਹੱਲ ਕਰਨ ਦੀ ਤਾਕੀਦ ਕੀਤੀ­ ਪਰ ਮੰਤਰੀ ਦੇ ਫੋਨ ਤੋਂ ਬਾਦ ਵੀ ਕਈ ਮਹੀਨੇ ਬੀਤ ਗਏ ਵਿਭਾਗ ਨੇ ਸੀਵਰੇਜ ਦੀ ਸਫ਼ਾਈ ਕਰਨੀ ਜ਼ਰੂਰੀ ਨਹੀਂ ਸਮਝੀ, ਜਿਸ ਕਾਰਨ ਹੁਣ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅਤੇ ਰਸੋਈਆਂ ਤੱਕ ਪਹੁੰਚ ਗਿਆ ਹੈ ਅਤੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।
ਵਿਭਾਗ ਦੇ ਐਕਸੀਅਨ ਰਾਹੁਲ ਕੌਂਸਲ ਅਤੇ ਐੱਸਡੀਓ ਤਿਲਕ ਰਾਜ ਨੇ ਸਾਰਾ ਠੀਕਰਾ ਨਗਰ ਕੌਂਸਲ ਦੇ ਸਿਰ ਭੰਨ੍ਹਦਿਆਂ ਕਿਹਾ ਕਿ ਵਿਭਾਗ ਵੱਲੋਂ ਕਈ ਮਹੀਨੇ ਪਹਿਲਾਂ ਸੀਵਰੇਜ ਦੀ ਸਫ਼ਾਈ ਲਈ ਨਗਰ ਕੌਂਸਲ ਤੋਂ ਇਕ ਕਰੋੜ 33 ਲੱਖ ਰੁਪਏ ਫੰਡ ਦੀ ਮੰਗ ਕੀਤੀ ਗਈ ਸੀ ਪਰ ਹੁਣ ਵੀ ਨਗਰ ਕੌਂਸਲ ਵੱਲੋਂ ਅੱਧੀ ਰਕਮ ਹੀ ਦਿੱਤੀ ਗਈ ਹੈ। ਵਿਭਾਗ ਵੱਲੋਂ ਹੁਣ ਸੀਵਰੇਜ ਦੇ ਮੈਨ ਹੋਲਾਂ ਦੀ ਸਫ਼ਾਈ ਦਾ ਕੰਮ ਰਾਤ ਵੇਲੇ ਸ਼ੁਰੂ ਕਰਵਾ ਦਿੱਤਾ ਗਿਆ ਹੈ।

Advertisement

Advertisement
Advertisement