ਬਿਜਲੀ ਸਮੱਸਿਆਵਾਂ ਤੋਂ ਅੱਕੇ ਲੋਕਾਂ ਵੱਲੋਂ ਪ੍ਰਦਰਸ਼ਨ
10:54 PM Jun 23, 2023 IST
ਪੱਤਰ ਪ੍ਰੇਰਕ
Advertisement
ਗੁਰਦਾਸਪੁਰ, 5 ਜੂਨ
ਬਿਜਲੀ ਦੇ ਪ੍ਰੀਪੇਡ ਮੀਟਰ ਲਾਉਣ ਦੇ ਸਰਕਾਰ ਦੇ ਫ਼ੈਸਲੇ ਖਿਲਾਫ਼ ਅਤੇ ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਵੱਲੋਂ ਸਰਹੱਦੀ ਕਸਬਾ ਦੋਰਾਂਗਲਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਦੀ ਕਮੇਟੀ ਦੇ ਝੰਡੇ ਹੇਠ ਐੱਸਡੀਓ ਨੂੰ ਮੰਗ-ਪੱਤਰ ਵੀ ਦਿੱਤਾ ਗਿਆ। ਜ਼ੋਨ ਤੇਜਾ ਸਿੰਘ ਸੁਤੰਤਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਅੱਲੜਪਿੰਡੀ, ਹਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਬਿਜਲੀ ਸਮੱਸਿਆਵਾਂ ਦੇ ਹੱਲ ਲਈ ਪਾਵਰਕੌਮ ਦੇ ਸਮੂਹ ਦਫ਼ਤਰਾਂ ਅੱਗੇ ਇੱਕ ਰੋਜ਼ਾ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਮਨਸੂਬਿਆਂ ਦੀ ਪੂਰਤੀ ਵਿੱਚ ਹਿੱਸੇਦਾਰੀ ਵਜੋਂ ਪ੍ਰੀਪੇਡ ਮੀਟਰ ਲਾਉਣ ਲਈ ਵਾਹ ਲਾ ਰਹੀ ਹੈ।
Advertisement
Advertisement