ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੈਂਪ ਬੰਦ ਕਰਨ ’ਤੇ ਲੋਕਾਂ ਵੱਲੋਂ ਪ੍ਰਦਰਸ਼ਨ

06:48 AM Sep 14, 2024 IST
ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀ।

ਐਨਪੀ ਧਵਨ
ਪਠਾਨਕੋਟ, 13 ਸਤੰਬਰ
ਪਿੰਡ ਨਿਆੜੀ ਵਿੱਚ ਮਹਾਰਾਣਾ ਪ੍ਰਤਾਪ ਸਕੂਲ ਵਿੱਚ ਚੱਲ ਰਹੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੈਂਪ ਨੂੰ ਬੰਦ ਕਰ ਦੇਣ ’ਤੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਵਰਿੰਦਰ ਸਿੰਘ, ਰਿਤਿਕ ਪਠਾਨੀਆ, ਹਰੀਸ਼ ਸਿੰਘ, ਵੰਸ਼ ਪਠਾਨੀਆ, ਵਿਕਾਸ ਸਿੰਘ, ਉਦੇ, ਸਾਹਿਲ ਡੋਗਰਾ, ਮਨਜਿੰਦਰ ਸਿੰਘ, ਪਲਵੀ ਦੇਵੀ ਤੇ ਸਲੋਨੀ ਦੇਵੀ ਆਦਿ ਸ਼ਾਮਲ ਸਨ।
ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੈਂਪ ਦੇ ਇੰਚਾਰਜ ਸੂਬੇਦਾਰ ਮੇਜਰ ਸੁਮਨ ਕਲਿਆਣ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਫੌਜ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਭਰਤੀ ਕਰਵਾਉਣ ਵਾਸਤੇ ਜੋ ਮਹਾਰਾਣਾ ਪ੍ਰਤਾਪ ਸਕੂਲ ਨਿਆੜੀ ਵਿੱਚ ਟ੍ਰੇਨਿੰਗ ਕੈਂਪ ਚੱਲ ਰਿਹਾ ਸੀ, ਨੂੰ ਡਾਇਰੈਕਟਰ ਡਿਫੈਂਸ ਸਰਵਿਸਜ਼ ਵੈਲਫੇਅਰ ਚੰਡੀਗੜ੍ਹ ਵੱਲੋਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਕਰਕੇ ਅਗਲੇ ਹੁਕਮਾਂ ਤੱਕ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਇਸ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਬੱਚਿਆਂ ਨਾਲ ਖਿਲਵਾੜ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਇਹ ਗਰੀਬ ਅਤੇ ਨੀਮ ਪਹਾੜੀ ਇਲਾਕਾ ਹੋਣ ਕਰਕੇ ਉਹ ਆਪਣੇ ਨੌਜਵਾਨ ਬੱਚਿਆਂ ਨੂੰ ਦੂਰ-ਦੁਰਾਡੇ ਸ਼ਹਿਰਾਂ ਵਿੱਚ ਮਹਿੰਗੇ ਟ੍ਰੇਨਿੰਗ ਇੰਸਟੀਚਿਊਟਾਂ ਵਿੱਚ ਨਹੀਂ ਭੇਜ ਸਕਦੇ। ਇਸ ਕਰਕੇ ਉਨ੍ਹਾਂ ਦੀ ਮੰਗ ਹੈ ਕਿ ਇਸ ਫੈਸਲੇ ਨੂੰ ਰੱਦ ਕਰਕੇ ਨਿਆੜੀ ਟ੍ਰੇਨਿੰਗ ਕੈਂਪ ਨੂੰ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਹੁਣ ਤੱਕ 36 ਨੌਜਵਾਨ ਇਸ ਕੈਂਪ ਵਿੱਚੋਂ ਟ੍ਰੇਨਿੰਗ ਲੈ ਕੇ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋ ਚੁੱਕੇ ਹਨ।

Advertisement

Advertisement