ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਸਲੇ ਹੱਲ ਨਾ ਹੋਣ ’ਤੇ ਪਾਵਰਕੌਮ ਠੇਕਾ ਕਾਮਿਆਂ ਵੱਲੋਂ ਮੁਜ਼ਾਹਰਾ

06:14 PM Sep 16, 2024 IST

ਸੰਜੀਵ ਬੱਬੀ
ਚਮਕੌਰ ਸਾਹਿਬ, 16 ਸਤੰਬਰ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਇੱਥੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੇ ਸਰਕਲ ਸਹਾਇਕ ਸਕੱਤਰ ਇੰਦਰਪਾਲ ਸਿੰਘ, ਡਿਵੀਜ਼ਨ ਪ੍ਰਧਾਨ ਮਨਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ’ਤੇ ਯੂਨੀਅਨ ਵਲੋਂ ਅੱਜ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਪਰਿਵਾਰਾਂ ਸਮੇਤ ਖਰੜ ਵਿਚ ਉਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਗਈ ਸੀ ਕਿ ਆਊਟ-ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਵਾਰਿਸਾਂ ਨੂੰ ਇਕ ਕਰੋੜ ਰੁਪਏ ਰਾਸ਼ੀ ਜਾਰੀ ਕਰਨ ਅਤੇ ਪਰਿਵਾਰਕ ਮੈਂਬਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਸਮੇਤ ਤਮਾਮ ਮੰਗਾਂ ਮੰਨੀਆਂ ਜਾਣ, ਜਿਸ ਤੇ ਪ੍ਰਸ਼ਾਸਨ ਵਲੋਂ ਲਿਖਤੀ ਮੀਟਿੰਗ ਦਾ ਸਮਾਂ 28 ਅਗਸਤ ਦਾ ਦਿੱਤਾ ਗਿਆ ਸੀ ਪਰ ਉਸ ਮੀਟਿੰਗ ਵਿਚ ਬਿਜਲੀ ਮੰਤਰੀ ਗੈਰ ਹਾਜ਼ਰ ਹੋਣ ਕਾਰਨ ਕੋਈ ਵੀ ਮੰਗ ਉੱਤੇ ਠੋਸ ਗੱਲਬਾਤ ਨਾ ਹੋ ਸਕੀ ਜਿਸ ਦੇ ਵਜੋਂ ਵਿੱਤ ਮੰਤਰੀ ਹਰਾਪਾਲ ਸਿੰਘ ਚੀਮਾ ਵਲੋਂ 6 ਸਤੰਬਰ ਦਾ ਲਿਖਤੀ ਸਮਾਂ ਤੈਅ ਕੀਤਾ ਪ੍ਰੰਤੂ 6 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵੀ 16 ਸਤੰਬਰ ਨੂੰ ਦੁਪਹਿਰ 2 ਵਜੇ ਨਿਸ਼ਚਿਤ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਟਾਲ ਮਟੋਲ ਦੀ ਨੀਤੀ ’ਤੇ ਚਲਦਿਆਂ 15 ਸਤੰਬਰ ਨੂੰ ਮੀਟਿੰਗ ਮੁਲਤਵੀ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ। ਇਸ ਵਰਤਾਰੇ ਖ਼ਿਲਾਫ਼ ਭਲਕੇ 17 ਸਤੰਬਰ ਨੂੰ ਯੂਨੀਅਨ ਵਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ ਖਰੜ ਵਿਚ ਲਗਾਤਾਰ ਰੋਸ ਧਰਨਾ ਦਿੱਤਾ ਜਾਵੇਗਾ।

Advertisement

Advertisement