For the best experience, open
https://m.punjabitribuneonline.com
on your mobile browser.
Advertisement

ਪਾਵਰਕੌਮ ਮੁਲਾਜ਼ਮਾਂ ਵੱਲੋਂ ਵੱਖ-ਵੱਖ ਥਾਈਂ ਪ੍ਰਦਰਸ਼ਨ

10:22 AM Sep 14, 2024 IST
ਪਾਵਰਕੌਮ ਮੁਲਾਜ਼ਮਾਂ ਵੱਲੋਂ ਵੱਖ ਵੱਖ ਥਾਈਂ ਪ੍ਰਦਰਸ਼ਨ
ਮੁਹਾਲੀ ਵਿੱਚ ਪ੍ਰਦਰਸ਼ਨ ਕਰਦੇ ਹੋਏ ਪਾਵਰਕੌਮ ਦੇ ਕਰਮਚਾਰੀ।
Advertisement

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 13 ਸਤੰਬਰ
ਪੰਜਾਬ ਰਾਜ ਪਾਵਰਕੌਮ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਵਰਕ-ਟੂ-ਰੂਲ ਅਤੇ ਸਮੂਹਿਕ ਛੁੱਟੀ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਵਰ੍ਹਦੇ ਮੀਂਹ ਵਿੱਚ ਸਾਂਝੀ ਰੋਸ ਰੈਲੀ ਕੀਤੀ ਗਈ। ਇਸ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ), ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰ ਡਿਵੀਜ਼ਨ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਆਦਿ ਨੇ ਮੁਹਾਲੀ ਦਫ਼ਤਰ ਦੇ ਬਾਹਰ ਗੇਟ ਰੈਲੀ ਕੀਤੀ। ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਅਤੇ ਸਾਬਕਾ ਪ੍ਰਧਾਨ ਲੱਖਾ ਸਿੰਘ ਨੇ ਪਾਵਰਕੌਮ ਮੈਨੇਜਮੈਂਟ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਕਿ ਹੁਣ ਤੱਕ ਮੁਹਾਲੀ ਵਿੱਚ ਤਿੰਨ ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ ਅਤੇ ਕਈ ਉਦਯੋਗ ਬੰਦ ਪਏ ਹਨ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਪਾਵਰਕੌਮ ਮੰਡਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ ਬਿਜਲੀ ਮੁਲਾਜ਼ਮਾਂ ਵੱਲੋਂ ਚੌਥੇ ਦਿਨ ਹੜਤਾਲ ਕਰ ਕੇ ਅਦਾਰੇ ਦੀ ਮੈਨੇਜਮੈਂਟ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੀ ਪ੍ਰਧਾਨਗੀ ਪੀਐੱਸਈਬੀ ਐਂਪਲਾਈਜ ਫੈੱਡਰੇਸ਼ਨ ਏਟਕ ਦੇ ਪ੍ਰਧਾਨ ਦੇਸ ਰਾਜ ਘਈ ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੇ ਪ੍ਰਧਾਨ ਤਰਸੇਮ ਲਾਲ, ਟੀਐੱਸਯੂ ਸੋਢੀ ਦੇ ਪ੍ਰਧਾਨ ਗੁਰਦਿਆਲ ਸਿੰਘ ਮਾਵੀ ਆਦਿ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਸਰਕਲ ਆਗੂ ਤਿਲਕ ਰਾਜ, ਸਰਬਜੀਤ ਸਿੰਘ ਬੇਲਾ, ਜਸਵਿੰਦਰ ਸਿੰਘ ਔਲਖ ਆਦਿ ਨੇ ਸੰਬੋਧਨ ਕੀਤਾ।
ਲਾਲੜੂ (ਸਰਬਜੀਤ ਸਿੰਘ ਭੱਟੀ): ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਵੱਲੋਂ ਅੱਜ ਚੌਥੇ ਦਿਨ ਵੀ 220 ਕੇਵੀ ਗਰਿੱਡ ਸਾਹਮਣੇ ਐਕਸੀਅਨ ਦਫ਼ਤਰ ਲਾਲੜੂ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਮਹਿੰਦਰ ਸਿੰਘ ਸੈਣੀ, ਰਜੇਸ਼ ਕੁਮਾਰ ਰਾਣਾ ਤੇ ਜਸਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਘਨੌਲੀ (ਜਗਮੋਹਨ ਸਿੰਘ): ਪਾਵਰਕੌਮ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਸਥਾਨਕ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੀਆਂ ਜਥੇਬੰਦੀਆਂ ਨਾਲ ਸਬੰਧਤ ਕਾਮਿਆਂ ਵੱਲੋਂ ਹੜਤਾਲ ਲਗਾਤਾਰ ਜਾਰੀ ਹੈ। ਜਥੇਬੰਦੀਆਂ ਦੇ ਆਗੂਆਂ ਤੇ ਮੁਲਾਜ਼ਮਾਂ ਵੱਲੋਂ ਪਲਾਂਟ ਦੇ ਮੇਨ ਗੇਟ ਅੱਗੇ ਟੈਂਟ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ।

Advertisement

Advertisement
Advertisement
Author Image

sukhwinder singh

View all posts

Advertisement