ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਘਰਸ਼ ਕਮੇਟੀ ਵੱਲੋਂ ਨਗਰ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ

07:55 AM Apr 24, 2024 IST
ਲੁਧਿਆਣਾ ਵਿੱਚ ਨਗਰ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਸੰਘਰਸ਼ ਕਮੇਟੀ ਦੇ ਮੈਂਬਰ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਅਪਰੈਲ
ਸਲੇਮ ਟਾਬਰੀ ਖੇਤਰ ਵਿੱਚ ਟਿਊਬਵੈੱਲ ਦੀ ਜਾਂਚ ਕਰਨ ਗਏ ਨਿਗਮ ਦੇ ਬੇਲਦਾਰ ਸੁਨੀਲ ਕੁਮਾਰ ਦੇ ਨਾਲ ਕਾਂਗਰਸੀ ਆਗੂ ਰੇਸ਼ਮ ਸਿੰਘ ਨੱਤ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਅੱਜ ਨਗਰ ਨਿਗਮ ਸੰਘਰਸ਼ ਕਮੇਟੀ ਵੱਲੋਂ ਨਗਰ ਨਿਗਮ ਜ਼ੋਨ-ਏ ’ਚ ਰੇਸ਼ਮ ਸਿੰਘ ਨੱਤ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪ੍ਰਦਰਸ਼ਨ ਕੀਤਾ ਗਿਆ ਅਤੇ ਉਸ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਨਗਰ ਨਿਗਮ ’ਚ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਨਗਰ ਨਿਗਮ ’ਚ ਪ੍ਰਦਰਸ਼ਨ ਕਰ ਪੁਲੀਸ ਦੇ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ ਤੇ ਯੂਥ ਕਾਂਗਰਸੀ ਆਗੂ ਖਿਲਾਫ਼ ਵੀ ਨਾਅਰੇਬਾਜ਼ੀ ਕਰ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨੂੰ ਉਕਤ ਆਗੂ ਦੀ ਗ੍ਰਿਫ਼ਤਾਰ ਲਈ ਇੱਕ ਮੰਗ ਪੱਤਰ ਵੀ ਦਿੱਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ 20 ਅਪਰੈਲ ਨੂੰ ਇੱਕ ਮੁਲਾਜ਼ਮ ਸੁਨੀਲ ਕੁਮਾਰ ਨਾਲ ਕਾਂਗਰਸ ਦੇ ਉਤਰੀ ਪ੍ਰਧਾਨ ਰੇਸ਼ਮ ਸਿੰਘ ਨੇ ਕੁੱਟਮਾਰ ਕਰ ਉਸ ਨੂੰ ਜਾਤੀਸੂਚਕ ਸ਼ਬਦ ਬੋਲੇ ਸਨ। ਪੁਲੀਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ, ਪਰ ਹੁਣ ਰੇਸ਼ਮ ਸਿੰਘ ਵੱਲੋਂ ਸੁਨੀਲ ਕੁਮਾਰ ਤੇ ਉਸ ਦੇ ਪਰਿਵਾਰ ’ਤੇ ਕੇਸ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ। ਜਿਸ ਦੇ ਚੱਲਦੇ ਸੁਨੀਲ ਕੁਮਾਰ ਦੇ ਪੱਖ ’ਚ ਹੁਣ ਨਗਰ ਨਿਗਮ ਸੰਘਰਸ਼ ਕਮੇਟੀ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਪੁਲੀਸ ਰੇਸ਼ਮ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ, ਉਦੋਂ ਤੱਕ ਉਹ ਚੁੱਪ ਨਹੀਂ ਬੈਠਣਗੇ। ਸੰਘਰਸ਼ ਕਮੇਟੀ ਦੇ ਅਸਵਨੀ ਸਹੋਤਾ ਨੇ ਕਿਹਾ ਕਿ ਨਗਰ ਨਿਗਮ ਦੇ ਕਿਸੇ ਵੀ ਮੁਲਾਜ਼ਮ ਨਾਲ ਬਦਸਲੂਕੀ ਉਹ ਬਰਦਾਸ਼ਤ ਨਹੀਂ ਕਰਨਗੇ। ਰੇਸ਼ਮ ਸਿੰਘ ਨੇ ਆਪਣੀ ਕਾਂਗਰਸ ਪਾਰਟੀ ਦੇ ਅਕਸ ਨੂੰ ਖਰਾਬ ਕੀਤਾ ਹੈ ਤੇ ਕਾਂਗਰਸ ਪਾਰਟੀ ਜੋ ਦਲਿਤਾਂ ਦੀ ਹਮਾਇਤੀ ਪਾਰਟੀ ਬਣਦੀ ਹੈ, ਹੁਣ ਉਸ ਪਾਰਟੀ ਨੂੰ ਬਹਾਦੁਰੀ ਦਿਖਾਉਂਦੇ ਹੋਏ ਅਜਿਹੇ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਜੇਕਰ ਪੀੜਤ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਕਮੇਟੀ ਹੜਤਾਲ ’ਤੇ ਚਲੀ ਜਾਵੇਗੀ। ਦੂਜੇ ਪਾਸੇ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਮੰਗ ਪੱਤਰ ਮਿਲ ਚੁੱਕਾ ਹੈ ਤੇ ਅਗਲੀ ਕਾਰਵਾਈ ਲਈ ਪੁਲੀਸ ਨੂੰ ਲਿਖਿਆ ਜਾ ਰਿਹਾ ਹੈ।

Advertisement

Advertisement
Advertisement