ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ-ਕਾਲਜ ਟਰਾਂਸਪੋਰਟੇਸ਼ਨ ਮਾਲਕਾਂ ਵੱਲੋਂ ਪ੍ਰਦਰਸ਼ਨ

10:33 AM Sep 08, 2024 IST
ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਸਕੂਲਾਂ-ਕਾਲਜਾਂ ਦੀਆਂ ਬੱਸਾਂ ਦੇ ਡਰਾਈਵਰ।

ਗੁਰਬਖਸ਼ਪੁਰੀ
ਤਰਨ ਤਾਰਨ, 7 ਸਤੰਬਰ
ਇਥੇ ਅੱਜ ਤਰਨ ਤਾਰਨ ਦੇ ਵੱਖ ਵੱਖ ਸਕੂਲਾਂ-ਕਾਲਜਾਂ ਦੇ ਬੱਚਿਆਂ ਦੀ ਟਰਾਂਸਪੋਰਟੇਸ਼ਨ ਦਾ ਕੰਮ ਕਰਦੀਆਂ ਬੱਸਾਂ ਦੇ ਚਾਲਕਾਂ ਨੇ ਪ੍ਰਸ਼ਾਸਨ ਵੱਲੋਂ ਪੁਰਾਣੀਆਂ ਬੱਸਾਂ ਦੀ ਥਾਂ ਨਵੀਆਂ ਬੱਸਾਂ ਖਰੀਦਣ ਲਈ ਜ਼ੋਰ ਪਾਉਣ ਖਿਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਸਕੂਲ-ਕਾਲਜ ਟਰਾਂਸਪੋਰਟ ਯੂਨੀਅਨ ਤਰਨ ਤਾਰਨ ਦੇ ਝੰਡੇ ਹੇਠ ਸੰਘਰਸ਼ ਦੀ ਅਗਵਾਈ ਕੰਵਲਜੀਤ ਸਿੰਘ, ਇਕਬਾਲ ਸਿੰਘ, ਮਨਜਿੰਦਰ ਸਿੰਘ, ਸਤਪਾਲ ਸਿੰਘ, ਨਰਿੰਦਰ ਸਿੰਘ, ਜਗਜੀਤ ਸਿੰਘ ਨੇ ਕੀਤੀ| ਇਸ ਮੌਕੇ ਆਗੂਆਂ ਨੇ ਚਾਰ ਦਿਨ ਪਹਿਲਾਂ ਉਨ੍ਹਾਂ ਦੀਆਂ ਬੱਸਾਂ ਦੇ ‘ਸੇਫ ਸਕੂਲ ਵਾਹਨ ਪਾਲਿਸੀ‘ ਨਿਯਮ ਪੂਰੇ ਨਾ ਕਰਨ ਦੀ ਆੜ ਵਿੱਚ 50 ਦੇ ਕਰੀਬ ਬੱਸਾਂ ਦੇ ਚਲਾਨ ਕਰਨ ਖਿਲਾਫ਼ ਰੋਸ ਪ੍ਰਗਟਾਇਆ ਅਤੇ ਕਿਹਾ ਕਿ ਉਨ੍ਹਾਂ ’ਚੋਂ ਵਿਰਲੇ ਹੀ ਡਰਾਈਵਰ ਨਵੀਆਂ ਬੱਸਾਂ ਖਰੀਦਣ ਦੀ ਸਮਰਥਾ ਰੱਖਦੇ ਹਨ| ਉਨ੍ਹਾਂ ਕਿਹਾ ਕਿ ਉਹ ਕੋਵਿਡ-19 ਦੇ ਕਹਿਰ ਤੋਂ ਬਾਅਦ ਹੁਣ ਤੱਕ ਵੀ ਆਪਣੇ ਪੈਰਾਂ ’ਤੇ ਖੜ੍ਹੇ ਨਹੀਂ ਹੋ ਸਕੇ| ਉਨ੍ਹਾਂ ਨਵੀਆਂ ਬੱਸਾਂ ਖਰੀਦਣ ਤੇ ਸਬੰਧਤ ਸਕੂਲ-ਕਾਲਜ ਨੂੰ ਉਨ੍ਹਾਂ ਨਾਲ ਸਾਲ ਭਰ ਦਾ ਕੰਟਰੈਕਟ (ਠੇਕਾ/ਸਮਝੌਤਾ) ਕਰਨ ਵਾਸਤੇ ਪ੍ਰਸ਼ਾਸ਼ਨ ਨੂੰ ਉਨ੍ਹਾਂ ਦੀ ਪਿੱਠ ’ਤੇ ਖੜ੍ਹਨ ਦੀ ਅਪੀਲ ਕੀਤੀ| ਡਰਾਇਵਰਾਂ ਦੇ ਇਸ ਸੰਘਰਸ਼ ਦੀ ਭਾਰਤੀ ਕਿਸਾਨ ਯੂਨੀਅਨ ਦੇ ਇਕ ਧੜੇ ਵਲੋਂ ਵੀ ਸਮਰਥਨ ਦਿੱਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਲਾਗੂ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement