ਜਮਹੂਰੀ ਅਧਿਕਾਰ ਸਭਾ ਵੱਲੋਂ ਮੁਜ਼ਾਹਰਾ ਅੱਜ
10:28 AM Jul 26, 2023 IST
ਖੇਤਰੀ ਪ੍ਰਤੀਨਿਧ
ਪਟਿਆਲਾ, 25 ਜੁਲਾਈ
ਜਮਹੂਰੀ ਅਧਿਕਾਰ ਸਭਾ ਪਟਿਆਲਾ ਵੱਲੋਂ ਮਨੀਪੁਰ ’ਚ ਸਰਕਾਰੀ ਸ਼ਹਿ ’ਤੇ ਔਰਤਾਂ ਅਤੇ ਘੱਟ ਗਿਣਤੀਆਂ ਖਿਲਾਫ ਵਾਪਰੀਆਂ ਸ਼ਰਮਨਾਕ ਘਟਨਾ ਦੇ ਖਿਲਾਫ 26 ਜੁਲਾਈ ਨੂੰ ਪਟਿਆਲਾ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਵਿਧੂ ਸ਼ੇਖਰ ਭਾਰਦਵਾਜ ਨੇ ਦੱਸਿਆ ਕਿ ਇਸ ਦੌਰਾਨ ਹੋਰ ਜਨਤਕ, ਜਮਹੂਰੀ, ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਜਨਿ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਆਦਿ ਧਿਰਾਂ ਵੀ ਸ਼ਾਮਲ ਹੋਣਗੀਆਂ।
Advertisement
Advertisement